#PUNJAB

ਬਟਾਲਾ ਦੇ ਪਿੰਡ ਵਿਠਵਾਂ ‘ਚ ਦੋ ਧਿਰਾਂ ਵਿਚਕਾਰ ਗੋਲੀਬਾਰੀ ਦੌਰਾਨ 4 ਦੀ ਮੌਤ

ਚੰਡੀਗੜ੍ਹ, 8 ਜੁਲਾਈ (ਪੰਜਾਬ ਮੇਲ)-  ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਦੇ ਪਿੰਡ ਵਿਠਵਾਂ ‘ਚ ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ 8 ਵਿਅਕਤੀ ਜ਼ਖਮੀ ਹੋਏ ਹਨ ਅਤੇ ਦੋਹਾਂ ਧੜਿਆਂ ਵਿਚ ਕੁੱਲ 13 ਵਿਅਕਤੀ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। -ਪੀਟੀਆਈ