ਬਟਾਲਾ ਦੇ ਵਿਧਾਇਕ ਲੋਧੀਨੰਗਲ ਤੇ ਪੁੱਤਰ ਆਏ ਕਰੋਨਾ ਪਾਜ਼ੀਟਿਵ

624
Share

ਬਟਾਲਾ, 23 ਜੁਲਾਈ (ਪੰਜਾਬ ਮੇਲ)- ਬਟਾਲਾ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਅਤੇ ਉਨ੍ਹਾਂ ਦੇ ਵੱਡੇ ਪੁੱਤਰ ਜਿੰਮੀ ਲੋਧੀਨੰਗਲ ਦੀ ਕਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਭੱਲਾ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਵਿਧਾਇਕ ਲੋਧੀਨੰਗਲ ਅਤੇ ਉਨ੍ਹਾਂ ਦਾ ਲੜਕਾ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ‘ਚ ਇਲਾਜ ਲਈ ਦਾਖਲ ਹੋ ਗਏ ਹਨ। ਡਾ. ਭੱਲਾ ਮੁਤਾਬਕ ਪਿਛਲੇ ਦਿਨੀਂ ਲਏ ਗਏ 130 ਨਮੂਨਿਆਂ ਵਿਚੋਂ ਅੱਜ ਬਟਾਲਾ ਨਾਲ ਸਬੰਧਤ 8 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸਾਰੇ ਨਵੇਂ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਸਿਵਲ ਹਸਪਤਾਲ ਬਟਾਲਾ ‘ਚ ਦਾਖਲ ਕੀਤਾ ਗਿਆ ਹੈ, ਜਿੱਥੇ ਮੌਜੂਦਾ ਸਮੇਂ ਇਸ ਲਾਗ ਦੇ 20 ਸਰਗਰਮ ਮਰੀਜ਼ ਦਾਖ਼ਲ ਹਨ। ਉਨ੍ਹਾਂ ਦੱਸਿਆ ਕਿ ਸ਼੍ਰੀ ਲੋਧੀਨੰਗਲ ਦੇ ਬਾਕੀ ਪਰਿਵਾਰਕ ਮੈਂਬਰਾਂ ਦੇ ਵੀ ਸੈਂਪਲ ਲਏ ਗਏ ਹਨ। ਬਟਾਲਾ ਤੋਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ ਅਤੇ ਵਿਧਾਇਕ ਦੇ ਪੀ.ਏ. ਨੂੰ ਇਕਾਂਤਵਾਸ ਕੀਤਾ ਗਿਆ ਹੈ।


Share