#PUNJAB

ਬਠਿੰਡਾ ਅਦਾਲਤ ਦੀਆਂ ਕੰਧਾਂ ‘ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਬਠਿੰਡਾ, 28 ਅਪ੍ਰੈਲ (ਪੰਜਾਬ ਮੇਲ)- ਅਣਪਛਾਤੇ ਲੋਕਾਂ ਨੇ ਮਿੰਨੀ ਸਕੱਤਰੇਤ ਅਤੇ ਕੋਰਟ ਕੰਪਲੈਕਸ ਦੀਆਂ ਕੰਧਾਂ ‘ਤੇ ਕਾਲੀ ਸਿਆਹੀ ਨਾਲ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ। ਪੁਲਸ ਪ੍ਰਸ਼ਾਸਨ ਨੂੰ ਪਤਾ ਲੱਗਦਿਆਂ ਹੀ ਸੀ.ਆਈ.ਏ. ਸਟਾਫ਼ ਅਤੇ ਡੀ.ਐੱਸ.ਪੀ. ਡੀ, ਐੱਸ.ਪੀ. ਸਿਟੀ ਸਮੇਤ ਸੀ.ਆਈ.ਡੀ. ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪੁੱਜ ਗਈਆਂ। ਪੁਲਸ ਪ੍ਰਸ਼ਾਸਨ ਨੇ ਉਪਰੋਕਤ ਨਾਅਰਿਆਂ ’ਤੇ ਕਰੀਮ ਪੇਂਟ ਕੀਤੀ। ਮਿੰਨੀ ਸਕੱਤਰੇਤ ਦੀ ਕੰਧ ਜਿਸ ‘ਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਹਨ, ਮਹਿਲਾ ਥਾਣੇ ਤੋਂ ਕੁਝ ਕਦਮਾਂ ਦੀ ਦੂਰੀ ‘ਤੇ ਹੈ। ਪੁਲਸ ਪਾਰਟੀ ਅਤੇ ਡੀ.ਐੱਸ.ਪੀ. ਡੀ ਨੇ ਮੌਕੇ ’ਤੇ ਪਹੁੰਚ ਕੇ ਆਸ-ਪਾਸ ਲੱਗੇ ਸਾਰੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਕੋਰਟ ਕੰਪਲੈਕਸ ਦੀ ਕੰਧ ਤੋਂ ਕੁਝ ਕਦਮਾਂ ਦੀ ਦੂਰੀ ’ਤੇ ਐੱਸ.ਐੱਸ.ਪੀ. ਦਫ਼ਤਰ ਹੈ ਜਿਸ ’ਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਹਨ। ਇੱਥੇ ਹਰ ਸਮੇਂ ਪੁਲਸ ਦਾ ਪਹਿਰਾ ਰਹਿੰਦਾ ਹੈ। ਗੁਰਪਤਵੰਤ ਸਿੰਘ ਪੰਨੂ ਨੇ ਇਕ ਵੀਡੀਓ ਜਾਰੀ ਕਰਕੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੀ ਜ਼ਿੰਮੇਵਾਰੀ ਲਈ ਹੈ।