ਬਠਿੰਡਾ ਜੇਲ੍ਹ ’ਚ ਗੈਂਗਸਟਰ ਰਾਜਵੀਰ ਤੇ ਦਿਲਪ੍ਰੀਤ ਵੱਲੋਂ ਸੀ.ਆਰ.ਪੀ.ਐੱਫ. ਦੇ ਮੁਲਾਜ਼ਮਾਂ ’ਤੇ ਹਮਲਾ

208
Share

ਬਠਿੰਡਾ, 31 ਦਸੰਬਰ (ਪੰਜਾਬ ਮੇਲ)- ਬਠਿੰਡਾ ਦੀ ਕੇਂਦਰੀ ਜੇਲ ਵਿਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆਠ ਜਦੋਂ ਜੇਲ੍ਹ ਵਿਚ ਬੰਦ ਗੈਂਗਸਟਰਾਂ ਨੇ ਜੇਲ੍ਹ ਦੀ ਸੁਰੱਖਿਆ ’ਚ ਤਾਇਨਾਤ ਕੀਤੇ ਸੀ.ਆਰ.ਪੀ.ਐੱਫ. ਦੇ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਤਿੰਨ ਗੈਂਗਸਟਰਾਂ ’ਤੇ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਰਾਜਵੀਰ, ਅਤੇ ਗੈਂਗਸਟਰ ਦਿਲਪ੍ਰੀਤ ਨੇ ਸਾਥੀਆਂ ਸਮੇਤ ਸੀ.ਆਰ.ਪੀ.ਐੱਫ. ਦੇ ਮੁਲਾਜ਼ਮਾਂ ’ਤੇ ਹਮਲਾ ਕੀਤਾ ਹੈ। ਪਹਿਲਾਂ ਉਨ੍ਹਾਂ ਦੀ ਸੀ.ਆਰ.ਪੀ.ਐੱਫ. ਦੇ ਜਾਵਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਅਤੇ ਬਾਅਦ ਵਿਚ ਉਨ੍ਹਾਂ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਦੀਆਂ ਕੁੱਝ ਜੇਲ੍ਹਾਂ ਦੀ ਜ਼ਿੰਮੇਵਾਰੀ ਸੀ.ਆਰ.ਪੀ.ਐੱਫ. ਦੇ ਹਵਾਲੇ ਕੀਤੀ ਗਈ ਹੈ।
ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਵਲੋਂ ਸੁਰੱਖਿਆ ਕਰਮਚਾਰੀਆਂ ’ਤੇ ਹਮਲੇ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਅਜਿਹੀਆਂ ਵਾਰਦਾਤਾ ਸਾਹਮਣੇ ਆ ਚੁੱਕੀਆਂ ਹਨ। ਇਹ ਵੀ ਦੱਸਣਯੋਗ ਹੈ ਪੰਜਾਬ ਦੀਆਂ ਅਤਿ ਸੁਰੱਖਿਅਤ ਕਹੀਆਂ ਜਾਣ ਵਾਲੀਆਂ ਜੇਲ੍ਹਾਂ ਦਾ ਵਿਵਾਦਾਂ ਨਾਲ ਗੂੜ੍ਹਾ ਰਿਸ਼ਤਾ ਹੈ। ਜੇਲ੍ਹ ਬੰਦੀਆਂ ਤੋਂ ਕਦੇ ਨਸ਼ੇ ਵਾਲੀਆਂ ਚੀਜ਼ਾਂ ਬਰਾਮਦ ਹੁੰਦੀਆਂ ਹਨ ਅਤੇ ਕਦੇ ਮੋਬਾਇਲ। ਇਸ ਤੋਂ ਇਲਾਵਾ ਜੇਲ੍ਹ ਅਮਲੇ ਦੀ ਮਿਲੀ ਭੁਗਤ ਵੀ ਕਈ ਵਾਰ ਉਜਾਗਰ ਹੁੰਦੀ ਰਹੀ ਹੈ।

Share