13.1 C
Sacramento
Thursday, June 1, 2023
spot_img

ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਬੈਂਗਲੁਰੂ ਗਈ ਪੰਜਾਬ ਪੁਲਿਸ ਖਾਲੀ ਹੱਥ ਪਰਤੀ

ਮੁੱਖ ਦੋਸ਼ੀ ਸੰਦੀਪ ਬਰੇਟਾ ਦੀ ਥਾਂ ਏਅਰਪੋਰਟ ‘ਤੇ ਕਿਸੇ ਹੋਰ ਨੂੰ ਹੀ ਦਬੋਚਿਆ
ਬੈਂਗਲੁਰੂ, 24 ਮਈ (ਪੰਜਾਬ ਮੇਲ)- ਬਰਗਾੜੀ ਬੇਅਦਬੀ ਕਾਂਡ ਦੇ ਭਗੌੜੇ ਮੁੱਖ ਸਾਜ਼ਿਸ਼ਕਾਰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਦੇ ਮਾਮਲੇ ‘ਚ ਪੰਜਾਬ ਪੁਲਿਸ ਬੈਕਫੁੱਟ ‘ਤੇ ਆ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਗ੍ਰਿਫਤਾਰ ਵਿਅਕਤੀ ਸੰਦੀਪ ਬਰੇਟਾ ਨਹੀਂ ਨਿਕਲਿਆ। ਬਰਗਾੜੀ ਬੇਅਦਬੀ ਕਾਂਡ ਦੇ ਭਗੌੜੇ ਮੁੱਖ ਸਾਜ਼ਿਸ਼ਕਾਰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਦੇ ਮਾਮਲੇ ‘ਚ ਪੰਜਾਬ ਪੁਲਿਸ ਬੈਕਫੁੱਟ ‘ਤੇ ਆ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਗ੍ਰਿਫਤਾਰ ਵਿਅਕਤੀ ਸੰਦੀਪ ਬਰੇਟਾ ਨਹੀਂ ਨਿਕਲਿਆ। ਇਸ ਲਈ ਬੈਂਗਲੁਰੂ ਏਅਰਪੋਰਟ ‘ਤੇ ਗ੍ਰਿਫਤਾਰ ਵਿਅਕਤੀ ਨੂੰ ਹਿਰਾਸਤ ‘ਚ ਲੈਣ ਪਹੁੰਚੀ ਫਰੀਦਕੋਟ ਪੁਲਿਸ ਦੀ ਟੀਮ ਖਾਲੀ ਹੱਥ ਪਰਤੀ ਹੈ।
ਦੱਸ ਦਈਏ ਕਿ ਸ਼ੱਕ ਦੇ ਆਧਾਰ ‘ਤੇ ਹਿਰਾਸਤ ‘ਚ ਲੈਣ ਤੋਂ ਬਾਅਦ ਪੰਜਾਬ ਪੁਲਿਸ ਨੇ ਆਪਣੇ ਫੇਸਬੁੱਕ ਤੇ ਟਵਿੱਟਰ ਪੇਜ ‘ਤੇ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ। ਇਸ ਦੇ ਆਧਾਰ ‘ਤੇ ਮੀਡੀਆ ਨੂੰ ਸੰਦੀਪ ਬਰੇਟਾ ਦੀ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ ਗਈ ਸੀ। ਸੂਤਰਾਂ ਅਨੁਸਾਰ ਇਸ ਵਿਅਕਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਫ਼ਰੀਦਕੋਟ ਪੁਲਿਸ ਦੀ ਟੀਮ ਮੰਗਲਵਾਰ ਸ਼ਾਮ ਨੂੰ ਬੰਗਲੌਰ ਪਹੁੰਚੀ ਤੇ ਰਾਤ ਭਰ ਇਸ ਵਿਅਕਤੀ ਬਾਰੇ ਪੜਤਾਲ ਕੀਤੀ, ਪਰ ਜਾਂਚ ਦੌਰਾਨ ਇਹ ਵਿਅਕਤੀ ਸੰਦੀਪ ਬਰੇਟਾ ਨਹੀਂ ਨਿਕਲਿਆ। ਇਸ ਤੋਂ ਬਾਅਦ ਟੀਮ ਫਰੀਦਕੋਟ ਵਾਪਸ ਆ ਰਹੀ ਹੈ। ਫਰੀਦਕੋਟ ਵਿਚ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾ ਅਤੇ ਡੇਰਾ ਸਿਰਸਾ ਦੇ ਕੌਮੀ ਕਮੇਟੀ ਮੈਂਬਰ ਸੰਦੀਪ ਬਰੇਟਾ ਦਾ ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ‘ਚ ਨਾਂ ਆਉਂਦਾ ਹੈ। ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿਚ ਸੰਦੀਪ ਬਰੇਟਾ ਅਤੇ ਕਮੇਟੀ ਦੇ ਦੋ ਹੋਰ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ।
ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ਵਿਚ ਪੰਜਾਬ ਪੁਲਿਸ ਦੀ ਐੱਸ.ਆਈ.ਟੀ. ਨੇ ਗੁਰਮੀਤ ਰਾਮ ਰਹੀਮ ਅਤੇ ਹੋਰ ਡੇਰਾ ਪੈਰੋਕਾਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਅਤੇ ਇਨ੍ਹੀਂ ਦਿਨੀਂ ਅਦਾਲਤ ਵਿਚ ਸੁਣਵਾਈ ਚੱਲ ਰਹੀ ਹੈ। ਪਰ ਸੁਪਰੀਮ ਕੋਰਟ ਨੇ ਦੋਸ਼ੀ ਡੇਰਾ ਪੈਰੋਕਾਰਾਂ ਦੀ ਪਟੀਸ਼ਨ ‘ਤੇ ਤਿੰਨੋਂ ਕੇਸ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੇ।
ਐੱਸ.ਆਈ.ਟੀ. ਦੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਬਰਗਾੜੀ ਬੇਅਦਬੀ ਕਾਂਡ ਦੀ ਸਾਜ਼ਿਸ਼ ਮਹਿੰਦਰਪਾਲ ਬਿੱਟੂ ਨਾਲ ਮਿਲ ਕੇ ਇਨ੍ਹਾਂ ਤਿੰਨਾਂ ਨੇ ਰਚੀ ਸੀ। ਐੱਸ.ਆਈ.ਟੀ. ਅਨੁਸਾਰ ਬੇਅਦਬੀ ਦੀ ਘਟਨਾ ਤੋਂ ਪਹਿਲਾਂ ਡੇਰਾ ਸਿਰਸਾ ਦੇ ਅਹੁਦੇਦਾਰਾਂ ਨੇ ਸੰਪਰਦਾ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਨੂੰ ਮਾਰਨ ਦੀ ਸਾਜ਼ਿਸ਼ ਵੀ ਰਚੀ ਸੀ ਪਰ ਉਹ ਇਸ ਵਿਚ ਕਾਮਯਾਬ ਨਹੀਂ ਹੋ ਸਕੇ। ਇਸ ਤੋਂ ਬਾਅਦ ਉਸ ਨੇ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ।
1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਪਵਿੱਤਰ ਗ੍ਰੰਥ ਚੋਰੀ ਕਰਨ ਦੀ ਘਟਨਾ ਵਿਚ ਡੇਰਾ ਸੱਚਾ ਸੌਦਾ ਦੇ ਸੱਤ ਪੈਰੋਕਾਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬਾਅਦ ਵਿਚ ਬੇਅਦਬੀ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਸੰਦੀਪ ਬਰੇਟਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।

Related Articles

Stay Connected

0FansLike
3,790FollowersFollow
20,800SubscribersSubscribe
- Advertisement -spot_img

Latest Articles