ਬਰਗਾੜੀ ਬੇਅਦਬੀ ਮਾਮਲਾ : ਰਾਮ ਰਹੀਮ ਦਾ ਨਾਂ ਵੀ ਮੁਲਜ਼ਮਾਂ ਦੀ ਲਿਸਟ ਵਿੱਚ ਸ਼ਾਮਲ

700
Share

ਫ਼ਰੀਦਕੋਟ, 7 ਜੁਲਾਈ (ਪੰਜਾਬ ਮੇਲ)- ਬਰਗਾੜੀ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਦੇ ਮਾਮਲੇ ਵਿੱਚ Sit ਨੇ ਜਾਂਚ ਤੇਜ਼ ਕਰ ਦਿੱਤੀ ਹੈ। ਹੁਣ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦਾ ਨਾਂ ਵੀ ਮੁਲਜ਼ਮਾਂ ਦੀ ਲਿਸਟ ਵਿੱਚ ਸ਼ਾਮਲ ਕਰ ਲਿਆ ਹੈ। ਇਸ ਤੋਂ ਪਹਿਲਾਂ ਕਤਲ ਅਤੇ ਬਲਾਤਕਾਰ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਪੰਚਕੂਲਾ ਦੀ CBI ਅਦਾਲਤ ਨੇ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਸੀ।
ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਿੱਚ ਬਣੀ SIT ਨੇ ਇਸ ਤੋਂ ਪਹਿਲਾਂ ਸ਼ੁੱਕਰਵਾਰ 3 ਜੁਲਾਈ ਨੂੰ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਇਨ੍ਹਾਂ ਚੋਂ 2 ਨੇ ਪਹਿਲਾਂ ਹੀ ਅਦਾਲਤ ਤੋਂ ਅਗਾਊ ਜ਼ਮਾਨਤ ਲਈ ਸੀ। ਜਿਸ ਕਰਕੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ।ਸਨਿੱਚਰਵਾਰ ਨੂੰ SIT ਨੇ 5 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿਸ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ 2 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ।
ਹੁਣ ਸੋਮਵਾਰ ਨੂੰ ਜਦੋਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ 5 ਮੁਲਜ਼ਮਾਂ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਡੇਰਾ ਪ੍ਰੇਮੀਆਂ ਨੂੰ 14 ਦਿਨ ਦੀ ਜੁ਼ਡੀਸ਼ਲ ਹਿਰਾਸਤ ਵਿੱਚ ਭੇਜ ਦਿੱਤੀ ਗਿਆ।


Share