ਬਰਗਾੜੀ ਬੇਅਦਬੀ ਮਾਮਲਾ: 2 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਅਰਜ਼ੀ ਰੱਦ

103
Share

ਫ਼ਰੀਦਕੋਟ, 22 ਜੂਨ (ਪੰਜਾਬ ਮੇਲ)-ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ਾਂ ਵਿਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਦੀ ਜ਼ਮਾਨਤ ਅਰਜ਼ੀ ਜੁਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ਵਲੋਂ ਰੱਦ ਕਰਨ ਦੇ ਆਦੇਸ਼ ਸੁਣਾਏ ਗਏ ਹਨ। ਇਨ੍ਹਾਂ ਡੇਰਾ ਪ੍ਰੇਮੀਆਂ ਨੂੰ ਨਵੀਂ ਬਣੀ ਵਿਸ਼ੇਸ਼ ਜਾਂਚ ਟੀਮ ਵਲੋਂ ਚਾਰ ਹੋਰ ਡੇਰਾ ਪ੍ਰੇਮੀਆਂ ਨਾਲ 16 ਮਈ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਆਈ.ਜੀ. ਪੁਲਿਸ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਅਗਵਾਈ ’ਚ ਵਿਸ਼ੇਸ਼ ਜਾਂਚ ਟੀਮ ਵਲੋਂ ਇਨ੍ਹਾਂ ਦੋਵਾਂ ਡੇਰਾ ਪ੍ਰੇਮੀਆਂ ਸਮੇਤ 6 ਡੇਰਾ ਪ੍ਰੇਮੀਆਂ ਨੂੰ ਹਿਰਾਸਤ ’ਚ ਲਿਆ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਵਲੋਂ ਡੇਰਾ ਪ੍ਰੇਮੀਆਂ ਨੂੰ ਅਦਾਲਤੀ ਹਿਰਾਸਤ ’ਚ ਜੇਲ੍ਹ ’ਚ ਭੇਜਿਆ ਗਿਆ।

Share