ਲੰਡਨ, 27 ਨਵੰਬਰ (ਪੰਜਾਬ ਮੇਲ)- ਬਰਤਾਨੀਆ ’ਚ ਕਰੋਨਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੇ ਦੋ ਕੇਸ ਸਾਹਮਣੇ ਆਏ ਹਨ। ਸਿਹਤ ਮੰਤਰੀ ਸਾਜਿਦ ਜਾਵਿਦ ਨੇ ਦੱਸਿਆ ਕਿ ਯੂਨਾਈਟਿਡ ਕਿੰਗਡਮ ਵਿਚ ਦੋ ਨਵੇਂ ਕੇਸਾਂ ਦੀ ਪੁਸ਼ਟੀ ਸਿਹਤ ਵਿਭਾਗ ਨੇ ਕੀਤੀ ਹੈ। ਇਨ੍ਹਾਂ ਵਿਚੋਂ ਇਕ ਕੇਸ ਚੇਮਸਫੋਰਡ ਤੇ ਦੂਜਾ ਨਾਟਿੰਘਮ ਵਿਚੋਂ ਆਇਆ ਹੈ।