ਅੰਮ੍ਰਿਤਸਰ, 3 ਅਗਸਤ (ਪੰਜਾਬ ਮੇਲ)- ਇੰਗਲੈਂਡ ਦੇ ਪਹਿਲੇ ਪਗੜੀਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਥੇ ਰਾਜਾਸ਼ਾਸੀ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਦਸਤਾਵੇਜ਼ਾਂ ਦੀ ਘਾਟ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਕਰੀਬ ਦੋ ਘੰਟਿਆਂ ਤੱਕ ਰੋਕੀ ਰੱਖਿਆ ਅਤੇ ਦਸਤਾਵੇਜ ਪੂਰੇ ਹੋਣ ਮਗਰੋਂ ਉਨ੍ਹਾਂ ਨੂੰ ਜਾਣ ਦਿੱਤਾ ਗਿਆ। ਸੂਤਰਾਂ ਮੁਤਾਬਕ ਉਹ ਅੱਜ ਸਵੇਰੇ ਏਅਰ ਇੰਡੀਆ ਦੀ ਉਡਾਣ ਰਾਹੀਂ ਇੰਗਲੈਂਡ ਤੋਂ ਅੰਮ੍ਰਿਤਸਰ ਪੁੱਜੇ ਸਨ ਪਰ ਇੱਥੇ ਦਸਤਾਵੇਜ਼ਾਂ ਦੀ ਘਾਟ ਕਾਰਨ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਹਵਾਈ ਅੱਡੇ ਤੇ ਰੋਕਿਆ ਗਿਆ। ਦੋ ਘੰਟੇ ਬਾਅਦ ਦਸਤਾਵੇਜ਼ ਪੂਰੇ ਹੋਣ ਤੇ ਉਹ ਹਵਾਈ ਅੱਡੇ ਤੋਂ ਬਾਹਰ ਆ ਗਏ ਅਤੇ ਆਪਣੇ ਅੱਗੇ ਸਫਰ ਲਈ ਰਵਾਨਾ ਹੋਵੇ।