ਬਰਤਾਨੀਆ ਦੇ ਹਾਊਸ ਆਫ ਲਾਰਡਜ਼ ’ਚ ਭਾਰਤ ’ਚ ਆਜ਼ਾਦੀ ’ਤੇ ਪਾਬੰਦੀਆਂ ਬਾਰੇ ਚਰਚਾ

168
Share

ਬੌਰਿਸ ਜੌਹਨਸਨ ਨੂੰ ਨਰਿੰਦਰ ਮੋਦੀ ਕੋਲ ਮੁੱਦਾ ਚੁੱਕਣ ਦੀ ਅਪੀਲ
ਲੰਡਨ, 16 ਮਾਰਚ (ਪੰਜਾਬ ਮੇਲ)- ਬਰਤਾਨੀਆ ਦੇ ਉੱਪਰਲੇ ਸਦਨ ਹਾਊਸ ਆਫ ਲਾਰਡਜ਼ ਦੇ ਮੈਂਬਰਾਂ ਨੇ ਭਾਰਤ ਵਿਚਲੀਆਂ ਗ਼ੈਰ ਸਰਕਾਰੀ ਸੰਸਥਾਵਾਂ, ਅਕਾਦਮੀਆਂ ਤੇ ਹੋਰਨਾਂ ਗਰੁੱਪਾਂ ਦੀ ਆਜ਼ਾਦੀ ਦੇ ਮੁੱਦੇ ’ਤੇ ਚਰਚਾ ਕੀਤੀ ਅਤੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਤੋਂ ਮੰਗ ਕੀਤੀ ਕਿ ਉਹ ਅਗਲੇ ਮਹੀਨੇ ਭਾਰਤ ਫੇਰੀ ਦੌਰਾਨ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਕੋਲ ਇਹ ਮੁੱਦਾ ਜ਼ਰੂਰ ਚੁੱਕਣ।
ਉੱਪਰਲੇ ਸਦਨ ’ਚ ਕਰਾਸਬੈਂਚ ਤੋਂ ਸੰਸਦ ਮੈਂਬਰ ਲਾਰਡ ਰਿਚਰਡ ਹੈਰਿਸ ਨੇ ‘ਭਾਰਤ: ਆਜ਼ਾਦੀ ’ਤੇ ਪਾਬੰਦੀਆਂ’ ਦੇ ਮੁੱਦੇ ’ਤੇ ਬਹਿਸ ਦਾ ਸੱਦਾ ਦਿੱਤਾ ਸੀ।

Share