ਨਵੀਂ ਦਿੱਲੀ, 8 ਸਤੰਬਰ (ਪੰਜਾਬ ਮੇਲ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਬਰਤਾਨੀਆ ਵਿਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਿਲਕੁਲ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਾਸ ਤੌਰ ‘ਤੇ ਖਾਲਿਸਤਾਨ ਪੱਖੀ ਕੱਟੜਵਾਦੀਆਂ ਨਾਲ ਨਜਿੱਠਣ ਲਈ ਭਾਰਤੀ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਇਹ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਨਵੀਂ ਦਿੱਲੀ ਵਿਚ 9 ਤੇ 10 ਸਤੰਬਰ ਨੂੰ ਹੋਣ ਵਾਲੇ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਇੱਥੇ ਪਹੁੰਚੇ ਹਨ। ਇਸ ਮੌਕੇ ਸੂਨਕ ਦੇ ਨਾਲ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਵੀ ਹਾਜ਼ਰ ਸਨ।