ਬਰਤਾਨੀਆ ਸੰਸਦ ’ਚ ਕਸ਼ਮੀਰ ਮਤੇ ’ਤੇ ਚਰਚਾ ਕਾਰਨ ਭਾਰਤ ਵੱਲੋਂ ਨਾਰਾਜ਼ਗੀ ਜ਼ਾਹਿਰ

2275
Share

ਲੰਡਨ, 24 ਸਤੰਬਰ (ਪੰਜਾਬ ਮੇਲ)- ਬਰਤਾਨਵੀ ਸੰਸਦ ’ਚ ਅੱਜ ਕਸ਼ਮੀਰ ਮਤੇ ’ਤੇ ਚਰਚਾ ਕਾਰਨ ਭਾਰਤ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਆਲ ਪਾਰਟੀ ਪਾਰਲੀਮਾਨੀ ਗਰੁੱਪ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਹੇਠਲੇ ਸਦਨ ’ਚ ਕਸ਼ਮੀਰ ’ਚ ਮਨੁੱਖੀ ਅਧਿਕਾਰਾਂ ਨੂੰ ਲੈ ਕੇ ਮਤਾ ਰੱਖਿਆ, ਜਿਸ ਦਾ ਭਾਰਤ ਨੇ ਵਿਰੋਧ ਕੀਤਾ। ਭਾਰਤ ਨੇ ਕਿਹਾ ਕਿ ਇਹ ਮਾਮਲਾ ਤਸਦੀਕ ਕੀਤੇ ਬਿਨਾਂ ਲਿਆਂਦਾ ਗਿਆ ਹੈ। ਦੂਜੇ ਪਾਸੇੇ ਮੰਤਰੀ ਆਮੰਡਾ ਮਿਲਿੰਗ ਨੇ ਹਾਊਸ ਆਫ਼ ਕਾਮਨਜ਼ ਵਿੱਚ ਬਹਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਯੂ.ਕੇ. ਸਰਕਾਰ ਲਈ ਕਸ਼ਮੀਰ ਦੁਵੱਲਾ ਮਸਲਾ ਹੈ ਤੇ ਉਹ ਆਪਣੇ ਸਟੈਂਡ ’ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਕਸ਼ਮੀਰੀ ਲੋਕਾਂ ਦੀਆਂ ਇੱਛਾਵਾਂ ਨੂੰ ਧਿਆਨ ’ਚ ਰੱਖਦਿਆਂ ਸਥਾਈ ਸਿਆਸੀ ਹੱਲ ਕੱੱਢਣਾ ਭਾਰਤ ਤੇ ਪਾਕਿਸਤਾਨ ਦੇ ਹੱਥ ਵਿਚ ਹੈ।

Share