#PUNJAB

ਬਰਨਾਲਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫ਼ਾ ਦੇ ਕੇ ਆਜ਼ਾਦ ਚੋਣ ਲੜਨ ਦੇ ਸੰਕੇਤ

ਬਰਨਾਲਾ, 22 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਯੋਜਨਾ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਕੇ ਆਜ਼ਾਦ ਚੋਣ ਲੜਨ ਦੇ ਸੰਕੇਤ ਦੇ ਦਿੱਤੇ ਹਨ। ਗੌਰਤਲਬ ਹੈ ਕਿ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਜ਼ਿਮਨੀ ਚੋਣ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਦਾਅਵੇਦਾਰ ਸਨ, ਜਦ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਨੇੜਲੇ ਸਾਥੀ ਹਰਿੰਦਰ ਸਿੰਘ ਧਾਲੀਵਾਲ ਨੂੰ ਟਿਕਟ ਦਵਾਉਣ ਵਿਚ ਭਾਵੇਂ ਸਫਲਤਾ ਹਾਸਲ ਕਰ ਲਈ ਪਰ ਉਨ੍ਹਾਂ ਲਈ ਇਹ ਕਿਲ੍ਹਾ ਜਿਤਨਾ ਹੁਣ ਸੁਖਾਲੀ ਗੱਲ ਨਹੀਂ ਹੈ। ਕਿਉਂਕਿ ਲੋਕਾਂ ਦੇ ਵਿਚ ਵਿਚਰਨ ਵਾਲੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨੀ ਤੋਂ ਮੰਗਲਵਾਰ ਸਵੇਰੇ 8 ਵਜੇ ਸੋਸ਼ਲ ਮੀਡੀਆ ਰਾਹੀਂ ਅਸਤੀਫਾ ਦੇ ਕੇ ਆਜ਼ਾਦ ਚੋਣ ਲੜਨ ਦਾ ਬਿਗਲ ਵਜਾ ਦਿੱਤਾ ਹੈ। ਉਨ੍ਹਾਂ ਸੋਮਵਾਰ ਨੂੰ ਆਪਣੇ ਜੱਦੀ ਪਿੰਡ ਕੱਟੂ ਵਿਖੇ ਗੁਰੂ ਘਰ ਚ ਅਰਦਾਸ ਕਰਾਉਣ ਉਪਰੰਤ ਪਿੰਡ ਦੀ ਭਰਮੀ ਹਾਜ਼ਰੀ ਵਿਚ ਵੀ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰਾਂ ਸਣੇ ਆਪਣੇ ਸਮਰਥਕਾਂ ਦੀ ਹਾਜ਼ਰੀ ‘ਚ ਆਜ਼ਾਦ ਚੋਣ ਲੜਨ ਵਜੋਂ ਸੰਕੇਤ ਦੇ ਦਿੱਤੇ ਸਨ।