ਬਰਨਾਲਾ ਪੁਲਿਸ ਨੇ ਸਰਹੱਦੀ ਖੇਤਰ ਤੋਂ 40 ਕਰੋੜ ਰੁਪਏ ਤੋਂ ਜ਼ਿਆਦਾ ਦੀ ਹੈਰੋਇਨ ਅਤੇ 15 ਪਾਕਿਸਤਾਨੀ ਜਿੰਦਾ ਕਾਰਤੂਸ ਕੀਤੇ ਬਰਾਮਦ

685
Share

ਬਰਨਾਲਾ, 22 ਮਈ (ਪੰਜਾਬ ਮੇਲ)- ਸਥਾਨਕ ਪੁਲਿਸ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਬਰਨਾਲਾ ਪੁਲਿਸ ਨੇ ਸਰਹੱਦੀ ਖੇਤਰ ਤੋਂ 8 ਕਿਲੋ 290 ਗ੍ਰਾਮ ਹੈਰੋਇਨ ਅਤੇ 15 ਪਾਕਿਸਤਾਨੀ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ‘ਚ 40 ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ।

ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਪਿਛਲੇ ਦਿਨੀਂ ਬਰਨਾਲਾ ਪੁਲਿਸ ਨੇ 55 ਗ੍ਰਾਮ ਹੈਰੋਇਨ ਨਾਲ ਇੱਕ ਔਰਤ ਨੂੰ ਗ੍ਰਿਫਤਾਰ ਕਰ ਪੁੱਛਗਿਛ ਅਤੇ ਜਾਂਚ ਕੀਤੀ ਗਈ ਤੇ ਅੱਜ ਹੈਰੋਇਨ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਗਈ। ਦੱਸ ਦਈਏ ਕਿ ਸਰਹੱਦੀ ਖੇਤਰ ਤੋਂ 8 ਕਿਲੋ 290 ਜੀ ਹੈਰੋਇਨ ਅਤੇ 15 ਪਾਕਿਸਤਾਨੀ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਐਸਐਸਪੀ ਨੇ ਕਿਹਾ ਕਿ ਅੰਤਰਰਾਸ਼ਟਰੀ ਮਾਰਕੀਟ ਵਿੱਚ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 40 ਕਰੋੜ ਰੁਪਏ ਤੋਂ ਵੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬਰਾਮਦ ਕੀਤੀ ਗਈ ਹੈਰੋਇਨ ਨਾਲ ਕਿਸੇ ਦੀ ਵੀ ਗ੍ਰਿਫਤਾਰੀ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਬਾਰੇ ਕੁਝ ਵੀ ਜ਼ਾਹਰ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਰਾਮਦ ਕੀਤੀ ਗਈ ਹੈਰੋਇਨ ਅਤੇ ਜ਼ਿੰਦਾ ਕਾਰਤੂਸ ਭਾਰਤੀ ਨਹੀਂ ਸਗੋਂ ਪਾਕਿਸਤਾਨ ਦੇ ਹਨ।


Share