ਬਰਨਾਲਾ ਮਹਾਂਰੈਲੀ ਵਿਚ ਲੋਕ ਵਹੀਰਾਂ ਘੱਤ ਪੁੱਜੇ : ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਲੱਗਾ ਜਾਮ

734
Share

ਬਰਨਾਲਾ, 21 ਫਰਵਰੀ (ਪੰਜਾਬ ਮੇਲ)- ਅੱਜ ਇਥੇ ਮਜ਼ਦੂਰ ਕਿਸਾਨ ਏਕਤਾ ਮਹਾ ਰੈਲੀ ਵਿੱਚ ਹਿੱਸਾ ਲੈਣ ਲਈ ਲੋਕ ਵਹੀਰਾਂ ਘੱਤ ਕੇ ਪੁੱਜੇ। ਹਾਲਾਤ ਇਹ ਸਨ ਕਿ ਬਰਨਾਲਾ ਤੋਂ ਧਨੌਲਾ ਤੱਕ ਵਾਹਨਾਂ ਦਾ ਜਾਮ ਲੱਗ ਗਿਆ। ਇਸ ਦੇ ਨਾਲ ਬਰਨਾਲਾ ਸੰਗਰੂਰ ਸੜਕ ’ਤੇ ਬੱਸਾਂ, ਟਰੱਕਾਂ ਤੇ ਕਾਰਾਂ ਤੇ ਹੋਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਮੌਕੇ ਲੋਕਾਂ ਵੱਲੋਂ ਖੇਤੀ ਕਾਨੂੰਨਾਂ ਤੇ ਕੇਂਦਰ ਸਰਕਾਰ ਦੇ ਵਿਰੋਧ ’ਚ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।

Share