ਬਰਾਕ ਓਬਾਮਾ ਨੇ ਮਿਸ਼ੀਗਨ ‘ਚ ਜੋਅ ਬਾਇਡਨ ਦੇ ਹੱਕ ‘ਚ ਰੈਲੀ ਨੂੰ ਕੀਤਾ ਸੰਬੋਧਨ : ਟਰੰਪ ਨੂੰ ਲਿਆ ਲੰਬੇ ਹੱਥੀਂ

502
Share

ਮਿਸ਼ੀਗਨ, 2 ਨਵੰਬਰ (ਪੰਜਾਬ ਮੇਲ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣੇ ਕਾਰਜਕਾਲ ਦੌਰਾਨ ਉਪ-ਰਾਸ਼ਟਰਪਤੀ ਰਹੇ ਅਤੇ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਇਡਨ ਦੇ ਹੱਕ ਵਿਚ ਮਿਸ਼ੀਗਨ ‘ਚ ਰੈਲੀਆਂ ਨੂੰ ਸੰਬੋਧਨ ਕਰਦਿਆਂ ਟਰੰਪ ਨੂੰ ਲੰਬੇ ਹੱਥੀਂ ਲਿਆ। ਟਰੰਪ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਸ਼੍ਰੀ ਓਬਾਮਾ ਨੇ ਕਿਹਾ, ”ਰਾਸ਼ਟਰਪਤੀ ਡੋਨਲਡ ਟਰੰਪ ਦਾ ਧਿਆਨ ਆਪਣੀ ਹਉਮੈ ਪੁਗਾਉਣ ‘ਤੇ ਹੈ। ਉਨ੍ਹਾਂ ਨੇ ਕਰੋਨਾਵਾਇਰਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਨੇ ਆਪਣੇ ਤੋਂ ਬਿਨਾਂ ਕਿਸੇ ਦੀ ਮਦਦ ਕਰਨ ਵਿਚ ਕੋਈ ਦਿਲਚਸਪੀ ਨਹੀਂ ਦਿਖਾਈ, ਜਦੋਂਕਿ ਉਨ੍ਹਾਂ ਦੇ ਵਿਰੋਧੀ ਡੈਮੋਕਰੈਟਿਕ ਉਮੀਦਵਾਰ ਜੋਅ ਬਾਇਡਨ ਕਰੋਨਾਵਾਇਰਸ ਮਹਾਮਾਰੀ ਨੂੰ ਲੈ ਕੇ ਚਿੰਤਤ ਤੇ ਤੁਹਾਡੇ ਪਰਿਵਾਰ ਦੀ ਸੁਰੱਖਿਆ ਲਈ ਫ਼ਿਕਰਮੰਦ ਹਨ।”


Share