ਟੋਰਾਂਟੋ, 25 ਮਈ (ਪੰਜਾਬ ਮੇਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਸਪੈਰੋ ਪਾਰਕ ਵਿਚ ਬੀਤੇ ਦਿਨੀਂ ਦਵਿੰਦਰ ਕੌਰ (43) ਦੀ ਉਸ ਦੇ ਪਤੀ ਨਵਨਿਸ਼ਾਨ ਸਿੰਘ (44) ਨੇ ਚਾਕੂ ਦੇ ਵਾਰ ਕਰਕੇ ਹੱਤਿਆ ਕਰ ਦਿੱਤੀ ਅਤੇ ਪੁਲਿਸ ਵੱਲੋਂ ਮੁਲਜ਼ਮ ਨੂੰ ਘਟਨਾ ਸਥਾਨ ਤੋਂ 2 ਕੁ ਕਿਲੋਮੀਟਰ ਦੀ ਦੂਰੀ ਤੋਂ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਦੋਵੇਂ 20 ਕੁ ਸਾਲ ਪਹਿਲਾਂ ਵਿਆਹੇ ਗਏ ਸਨ ਪਰ ਬੀਤੇ ਛੇ ਕੁ ਮਹੀਨਿਆਂ ਤੋਂ ਵੱਖ ਰਹਿ ਰਹੇ ਸਨ। ਉਨ੍ਹਾਂ ਦੇ ਚਾਰ ਬੱਚੇ ਹਨ। ਮ੍ਰਿਤਕਾ ਦੇ ਭਰਾ ਲਖਵਿੰਦਰ ਸਿੰਘ ਜੋ ਅਮਰੀਕਾ ਦਾ ਵਾਸੀ ਹੈ, ਨੇ ਮੀਡੀਆ ਨੂੰ ਦੱਸਿਆ ਕਿ ਨਵਨਿਸ਼ਾਨ ਨੇ ਸਮਝਨਤਾ ਕਰਕੇ ਮੁੜ ਇਕੱਠੇ ਰਹਿਣ ਬਾਰੇ ਗੱਲਬਾਤ ਕਰਨ ਲਈ ਦਵਿੰਦਰ ਨੂੰ ਪਾਰਕ ਵਿਚ ਸੱਦਿਆ ਅਤੇ ਘਟਨਾ ਨੂੰ ਅੰਜਾਮ ਦੇ ਦਿੱਤਾ। ਦਵਿੰਦਰ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਉਸ ਦੇ ਮਰਨ ਦੇ ਆਖਰੀ ਪਲਾਂ ਦੀ ਇਕ ਵੀਡੀਓ ਕਲਿੱਪ ਸੋਸ਼ਲ ਮੀਡੀਆ ਉਪਰ ਪਾਏ ਜਾਣ ਦੀ ਚਰਚਾ ਵੀ ਹੋਈ ਹੈ। ਨਵਨਿਸ਼ਾਨ ਨੂੰ ਕਤਲ ਕੇਸ ਵਿਚ ਬਰੈਂਪਟਨ ਵਿਖੇ ਅਦਾਲਤ ਵਿਚ ਪੇਸ਼ ਕੀਤਾ ਜਾ ਚੁੱਕਾ ਹੈ।