ਬਰੈਂਪਟਨ ‘ਚ ਲਾਪਤਾ ਭਾਰਤੀ ਔਰਤ ਦੀ ਪੁਲਿਸ ਵੱਲੋਂ ਤਸਵੀਰ ਜਾਰੀ

12

ਟੋਰਾਂਟੋ, 24 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਬਰੈਂਪਟਨ ਤੋਂ ਲਾਪਤਾ 25 ਸਾਲ ਦੀ ਭਾਰਤੀ ਮੂਲ ਦੀ ਔਰਤ ਦੀ ਇਕ ਤਸਵੀਰ ਜਾਰੀ ਕੀਤੀ ਗਈ ਹੈ। ਨਾਲ ਹੀ ਪੀਲ ਖੇਤਰ-22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ ਦੇ ਜਾਂਚਕਰਤਾ ਨੇ ਲਾਪਤਾ ਔਰਤ ਦਾ ਪਤਾ ਲਗਾਉਣ ਵਿਚ ਜਨਤਾ ਦੀ ਸਹਾਇਤਾ ਦੀ ਮੰਗ ਕੀਤੀ ਹੈ। ਯਸ਼ਿਕਾ ਗੁਪਤਾ ਨੂੰ ਆਖਰੀ ਵਾਰ ਵੀਰਵਾਰ, ਜਨਵਰੀ 19, 2023 ਨੂੰ ਲਗਭਗ 9:30 ਵਜੇ ਬਰੈਂਪਟਨ ਸਿਟੀ ਵਿਚ ਸਟੀਲਜ਼ ਐਵੇਨਿਊ ਵੈਸਟ ਅਤੇ ਕਲੇਮੈਂਟਾਈਨ ਡਰਾਈਵ ਦੇ ਖੇਤਰ ਵਿਚ ਦੇਖਿਆ ਗਿਆ ਸੀ।
ਯਸ਼ਿਕਾ ਗੁਪਤਾ ਨੂੰ ਦੱਖਣੀ ਏਸ਼ੀਆਈ ਮੂਲ ਦੀ ਔਰਤ ਵਜੋਂ ਦੱਸਿਆ ਗਿਆ ਹੈ। ਉਸ ਦੀ ਹਾਈਟ 5’3” ਅਤੇ ਗੂੜ੍ਹੀਆਂ ਭੂਰੀਆਂ ਅੱਖਾਂ ਵਜੋਂ ਵਰਣਿਤ ਕੀਤਾ ਗਿਆ ਹੈ। ਉਸਨੂੰ ਆਖਰੀ ਵਾਰ ਬਰਗੰਡੀ/ਮਰੂਨ ਲੰਬੇ ਸਲੀਪਵੀਅਰ/ਟਰੈਕਸੂਟ ਅਤੇ ਕਾਲੇ ਬੂਟ ਪਹਿਨੇ ਦੇਖਿਆ ਗਿਆ ਸੀ। ਪੁਲਿਸ ਅਤੇ ਪਰਿਵਾਰ ਉਸ ਦੀ ਤੰਦਰੁਸਤੀ ਲਈ ਚਿੰਤਤ ਹਨ। ਯਸ਼ਿਕਾ ਗੁਪਤਾ ਸਬੰਧੀ ਕੋਈ ਵੀ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ। ਜਾਣਕਾਰੀ ਦੇਣ ਲਈ ਕਿਸੇ ਵੀ ਵਿਅਕਤੀ ਨੂੰ 22 ਡਿਵੀਜ਼ਨ ਕ੍ਰਿਮੀਨਲ ਇਨਵੈਸਟੀਗੇਸ਼ਨ ਬਿਊਰੋ (905) 453-2121, ਐਕਸਟੈਂਸ਼ਨ 2233 ‘ਤੇ ਕਾਲ ਕਰਨ ਲਈ ਕਿਹਾ ਗਿਆ ਹੈ।