ਬਰੈਂਪਟਨ ਵਾਸੀ 22 ਸਾਲਾ ਪੰਜਾਬੀ ਨੌਜਵਾਨ ਦੀ ਪਾਣੀ ’ਚ ਡੁੱਬਣ ਨਾਲ ਮੌਤ

101
Share

ਬਰੈਂਪਟਨ, 14 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡਾ ਦੇ ਸੂਬੇ ਓਨਟਾਰੀਓ ਦੀ ਵਸਾਗਾ ਨਾਮੀਂ ਬੀਚ ’ਤੇ ਸ਼ਨੀਵਾਰ ਵਾਲੇ ਦਿਨ ਸ਼ਾਮ ਦੇ ਤਕਰੀਬਨ 5:30 ਵਜੇ ਦੇ ਕਰੀਬ ਇਕ 22 ਸਾਲਾ ਬਰੈਂਪਟਨ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ ਗਿੱਲ ਦੀ ਪਾਣੀ ਵਿਚ ਡੁੱਬਣ ਨਾਲ ਮੌਤ ਹੋਣ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ।
ਗੁਰਪ੍ਰੀਤ ਸਿੰਘ ਗਿੱਲ ਨੂੰ ਬਚਾਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਸ ਨੇ ਤੈਰਨ ਵੇਲੇ ਸੇਫ਼ਟੀ ਜੈਕੇਟ ਵੀ ਨਹੀਂ ਸੀ ਪਾਈ ਹੋਈ। ਗੁਰਪ੍ਰੀਤ ਸਿੰਘ ਗਿੱਲ ਨੂੰ ਬੀਤੇ ਐਤਵਾਰ ਵਾਲੇ ਦਿਨ ਸਵੇਰੇ ਮਿ੍ਰਤਕ ਐਲਾਨ ਦਿੱਤਾ ਗਿਆ। ਨੌਜਵਾਨ ਅੰਤਰਰਾਸ਼ਟਰੀ ਵਿਦਿਆਰਥੀ ਸੀ ਅਤੇ ਕੈਨੇਡਾ ਵਿਖੇ ਪੜ੍ਹਣ ਆਇਆ ਸੀ ਅਤੇ ਉਸ ਦਾ ਪੰਜਾਬ ਤੋਂ ਪਿਛੋਕੜ ਜ਼ਿਲ੍ਹਾ ਅੰਮਿ੍ਰਤਸਰ ਦੇ ਨਾਲ ਦੱਸਿਆ ਜਾਂਦਾ ਹੈ। ਇੱਥੇ ਜ਼ਿਕਰਯੋਗ ਹੈ ਕਿ ਡੁੰਘੇ ਪਾਣੀਆਂ ’ਚ ਡੁੱਬਣ ਨਾਲ ਹਰ ਸਾਲ ਇਥੇ ਦਰਜਨਾਂ ਦੇ ਕਰੀਬ ਲੋਕਾਂ ਦੀਆਂ ਮੌਤਾਂ ਹੋ ਜਾਂਦੀਆਂ ਹਨ।

Share