ਬਲਬੀਰ ਰਾਜੇਵਾਲ ਵੱਲੋਂ ‘ਆਪ’ ਨਾਲ ਗੱਠਜੋੜ ਤੋਂ ਇਨਕਾਰ

146
Share

ਚੰਡੀਗੜ੍ਹ, 11 ਜਨਵਰੀ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਗੱਠਜੋੜ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਕ ਹਫਤੇ ’ਚ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਵਿੱਢਿਆ ਸੀ ਤੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ। ਇਨ੍ਹਾਂ ਜਥੇਬੰਦੀਆਂ ਨੇ ਬੀਤੇ ਮਹੀਨੇ ਸਿਆਸੀ ਫਰੰਟ ਲਾਂਚ ਕੀਤਾ ਸੀ ਤੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਇਸ ਸਬੰਧ ਵਿਚ ਐਤਵਾਰ ਨੂੰ ਸੰਯੁਕਤ ਸਮਾਜ ਮੋਰਚਾ ਦੇ ਆਗੂਆਂ ਨੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨਾਲ ਮੁਲਾਕਾਤ ਕੀਤੀ, ਜਿਸ ਨੇ ਚੋਣਾਂ ਲੜਨ ਲਈ ਸੰਯੁਕਤ ਸੰਘਰਸ਼ ਪਾਰਟੀ ਲਾਂਚ ਕੀਤੀ ਹੈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੀ ਰਾਜੇਵਾਲ ਨੇ ਕਿਹਾ ਕਿ ਮੋਰਚੇ ਵੱਲੋਂ ਆਮ ਆਦਮੀ ਪਾਰਟੀ ਨਾਲ ਕੋਈ ਗਠਜੋੜ ਨਹੀਂ ਕੀਤਾ ਜਾਵੇਗਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕਿਸੇ ਹੋਰ ਸਿਆਸੀ ਪਾਰਟੀ ਨਾਲ ਗੱਠਜੋੜ ਕੀਤਾ ਜਾਵੇਗਾ, ਤਾਂ ਉਨ੍ਹਾਂ ਕਿਹਾ ਕਿ ਜਦੋਂ ਵਕਤ ਆਏਗਾ ਤਾਂ ਦੇਖਿਆ ਜਾਵੇਗਾ।

Share