ਬਲਬੀਰ ਰਾਣੀ ਸੋਢੀ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਨਿਯੁਕਤ

106
ਸ਼੍ਰੀਮਤੀ ਬਲਬੀਰ ਰਾਣੀ ਸੋਢੀ
Share

ਚੰਡੀਗੜ੍ਹ, 18 ਨਵੰਬਰ (ਪੰਜਾਬ ਮੇਲ)-ਪੰਜਾਬ ਵਿਧਾਨ ਸਭਾ ਨੂੰ ਨਜ਼ਦੀਕ ਆਉਂਦਾ ਦੇਖ ਕਾਂਗਰਸ ਪਾਰਟੀ ਵੱਲੋਂ ਸ਼੍ਰੀਮਤੀ ਬਲਬੀਰ ਰਾਣੀ ਸੋਢੀ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਹੁਕਮ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਵਾਨਗੀ ਤੋਂ ਬਾਅਦ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਜਾਰੀ ਕੀਤੇ ਹਨ। ਸ਼੍ਰੀਮਤੀ ਬਲਬੀਰ ਰਾਣੀ ਸੋਢੀ ਨੇ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵਧ-ਚੜ੍ਹ ਕੇ ਭੂਮਿਕਾ ਨਿਭਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰੋਜ਼ਾਨਾ 20 ਘੰਟੇ ਕੰਮ ਕਰ ਰਹੇ ਹਨ, ਉਸੇ ਤਰ੍ਹਾਂ ਮਹਿਲਾਂ ਕਾਂਗਰਸ ਵੀ ਦਿਨ-ਰਾਤ ਇਕ ਕਰਕੇ ਕੰਮ ਕਰੇਗੀ, ਤਾਂ ਜੋ ਵਿਧਾਨ ਸਭਾ ਚੋਣਾਂ 2022 ’ਚ ਕਾਂਗਰਸ ਪਾਰਟੀ ਮੁੜ ਪੰਜਾਬ ਦੀ ਸੱਤਾ ’ ਕਾਬਜ਼ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਮਹਿਲਾਵਾਂ ਨੂੰ ਲਾਮਬੰਦ ਕਰਨ ਦੀਆਂ ਕੋਸ਼ਿਸ਼ਾਂ ਕਰਨਗੇ।

Share