ਬਲਾਕ ਸਮਿਤੀ ਦੇ ਚੇਅਰਮੈਨ ਦੇ ਪੁੱਤਰ ਸਮੇਤ 4 ਖ਼ਿਲਾਫ਼ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਫੋਟੋਆਂ ਪਾਉਣ ਦੇ ਦੋਸ਼ ਹੇਠ ਪਰਚਾ ਦਰਜ਼ 

42
ਭਵਾਨੀਗੜ੍ਹ, 26 ਨਵੰਬਰ (ਦਲਜੀਤ ਕੌਰ/(ਪੰਜਾਬ ਮੇਲ) – ਭਵਾਨੀਗੜ੍ਹ ਦੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀਆਂ ਫੋਟੋਆਂ ਅਪਲੋਡ ਕਰਨ ਦੇ ਦੋਸ਼ ਹੇਠ ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਸਮਿਤੀ ਭਵਾਨੀਗੜ੍ਹ ਦੇ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਦੇ ਪੁੱਤਰ ਸਮੇਤ 4 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਵਾਨੀਗੜ੍ਹ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਪਹਿਲੇ ਮਾਮਲੇ ‘ਚ ਸੁਖਦੇਵ ਸਿੰਘ ਵਾਸੀ ਹਰੀਗੜ੍ਹ (ਦਿੜ੍ਹਬਾ) ਖ਼ਿਲਾਫ਼ ਇੰਸਟਾਗ੍ਰਾਮ ’ਤੇ ਹਥਿਆਰਾਂ ਦੀਆਂ ਫੋਟੋਆਂ ਅਪਲੋਡ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੂਜੇ ਮਾਮਲੇ ’ਚ ਪੁਲੀਸ ਵੱਲੋਂ ਚੇਅਰਮੈਨ ਬਲਾਕ ਸਮਿਤੀ ਵਰਿੰਦਰ ਭਵਾਨੀਗੜ੍ਹ ਵਾਸੀ ਪੰਨਵਾਂ ਦੇ ਪੁੱਤਰ ਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਵੀ ਪਰਚਾ ਦਰਜ਼ ਕੀਤਾ ਗਿਆ ਹੈ।