#INDIA

ਬਸਪਾ ਦੀ ਮੁੜ ਪ੍ਰਧਾਨ ਬਣੀ ਮਾਇਆਵਤੀ

ਲਖਨਊ, 27 ਅਗਸਤ (ਪੰਜਾਬ ਮੇਲ)- ਇਥੇ ਅੱਜ ਹੋਈ ਕਾਰਜਕਾਰਨੀ ਦੀ ਬੈਠਕ ‘ਚ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੂੰ ਮੁੜ ਸਰਬਸੰਮਤੀ ਨਾਲ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਮੀ ਪ੍ਰਧਾਨ ਚੁਣ ਲਿਆ ਗਿਆ। ਪਾਰਟੀ ਨੇ ਅੱਜ ਇੱਥੇ ਕਿਹਾ ਕਿ ਮਾਇਆਵਤੀ ਨੂੰ ਸਰਬਸੰਮਤੀ ਨਾਲ ਬਸਪਾ ਦਾ ਕੌਮੀ ਪ੍ਰਧਾਨ ਚੁਣਿਆ ਗਿਆ ਹੈ। ਇਹ ਫੈਸਲਾ ਬਸਪਾ ਕੇਂਦਰੀ ਕਾਰਜਕਾਰਨੀ ਕਮੇਟੀ (ਸੀ.ਈ.ਸੀ.) ਅਤੇ ਸੀਨੀਅਰ ਕੌਮੀ ਪੱਧਰ ਦੇ ਅਹੁਦੇਦਾਰਾਂ, ਰਾਜ ਇਕਾਈਆਂ ਅਤੇ ਦੇਸ਼ ਭਰ ਤੋਂ ਚੁਣੇ ਗਏ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ। 68 ਸਾਲਾ ਮਾਇਆਵਤੀ ਉੱਤਰ ਪ੍ਰਦੇਸ਼ ਦੀ ਚਾਰ ਵਾਰ ਮੁੱਖ ਮੰਤਰੀ ਰਹਿ ਚੁੱਕੀ ਹੈ। ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਨੇ ਦੋ ਦਹਾਕੇ ਪਹਿਲਾਂ ਉਨ੍ਹਾਂ ਨੂੰ ਆਪਣਾ ਸਿਆਸੀ ਉੱਤਰਾਧਿਕਾਰੀ ਐਲਾਨਿਆ ਸੀ।