ਬਸਪਾ ਦੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

113
Share

ਜਲੰਧਰ, 2 ਅਪ੍ਰੈਲ (ਪੰਜਾਬ ਮੇਲ)- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ (57) ਦਾ ਅੱਜ ਇੱਥੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਕੰਵਰਜਗਜੀਵਨ ਨੇ ਦੱਸਿਆ ਕਿ ਅੱਜ ਉਹ ਆਪਣੇ ਪਿਤਾ ਨਾਲ ਜਲੰਧਰ ਆਏ ਹੋਏ ਸਨ, ਤਾਂ ਜਦੋਂ ਉਹ ਇੱਥੋਂ ਦੇ ਸ਼ਾਸ਼ਤਰੀ ਚੌਂਕ ਨੇੜੇ ਆਏ ਤਾਂ ਉਨ੍ਹਾਂ ਨੂੰ ਛਾਤੀ ਵਿਚ ਦਰਦ ਮਹਿਸੂਸ ਹੋਈ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ ਅਜੇ ਡਾਕਟਰ ਆਕਸੀਜਨ ਲਗਾਉਣ ਹੀ ਲੱਗੇ ਸਨ ਕਿ ਉਨ੍ਹਾਂ ਨੇ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਦਿੱਤਾ। ਸ਼ਿੰਗਾਰਾ ਰਾਮ ਸਹੂੰਗੜਾ ਪਹਿਲੀ ਵਾਰ ਗੜ੍ਹਸ਼ੰਕਰ ਹਲਕੇ ਵਿਚੋਂ 1992 ਵਿਚ ਵਿਧਾਇਕ ਬਣੇ ਸਨ ਤੇ ਫਿਰ 1998 ਵਿਚ ਲਗਾਤਾਰ ਦੂਜੀ ਵਾਰ ਜਿੱਤੇ ਸਨ। ਉਹ ਪੰਜਾਬ ਵਿਚ ਬਹੁਜਨ ਸਮਾਜ ਪਾਰਟੀ ਵੱਲੋਂ ਲਗਾਤਾਰ ਦੂਜੀ ਵਾਰ ਵਿਧਾਇਕ ਬਣਨ ਵਾਲੇ ਪਹਿਲੇ ਆਗੂ ਸਨ।
ਅੱਤ ਦੀ ਗਰੀਬੀ ਵਿਚ ਉਠ ਕੇ ਵਿਧਾਇਕ ਬਣਨ ਵਾਲੇ ਸ਼ਿੰਗਾਰਾ ਰਾਮ ਸਹੂੰਗੜਾ ਉਸ ਵੇਲੇ ਬੇਅੰਤ ਸਿੰਘ ਦੀ ਸਰਕਾਰ ਵਿਚ ਵੀ ਦਲਿਤਾਂ ਦੇ ਹੱਕਾਂ ਲਈ ਲੜਦੇ ਰਹੇ ਸਨ।

Share