ਬਹਾਲ ਹੋਇਆ ਸੰਯੁਕਤ ਕਿਸਾਨ ਮੋਰਚਾ ਦਾ ਟਵਿੱਟਰ ਅਕਾਊਂਟ

220
Share

ਨਵੀਂ ਦਿੱਲੀ, 1 ਫਰਵਰੀ (ਪੰਜਾਬ ਮੇਲ)- ਪਾਬੰਦੀ ਦੇ ਤੁਰੰਤ ਬਾਅਦ ਸੰਯੁਕਤ ਕਿਸਾਨ ਮੋਰਚੇ ਦਾ ਟਵਿੱਟਰ ਅਕਾਊਂਟ ਮੁੜ ਚਾਲੂ ਹੋ ਗਿਆ ਹੈ। ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਨੇ ਟਵਿੱਟਰ ਨੂੰ ਹਦਾਇਤ ਦਿੱਤੀ ਸੀ ਕਿ ਉਹ ਸ਼ਨੀਵਾਰ 30 ਜਨਵਰੀ ਨੂੰ  #ModiPlanningFarmerGenocide ਹੈਸ਼ਟੈਗ ਦੀ ਵਰਤੋਂ ਕਰਨ ਵਾਲੇ ਲਗਭਗ 250 ਟਵੀਟਸ/ਟਵਿੱਟਰ ਅਕਾਊਂਟ ਨੂੰ ਬਲਾਕ ਕਰਨ।
ਇਸ ਦੇ ਮੱਦੇਨਜ਼ਰ, ਸੰਯੁਕਤ ਕਿਸਾਨ ਮੋਰਚੇ ਦਾ ਟਵਿੱਟਰ ਦਾ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ। ਟਵਿੱਟਰ ਦੇ ਇਸ ਫੈਸਲੇ ਦੀ ਅਲੋਚਨਾ ਵੀ ਹੋਈ ਸੀ। ਜਿਨ੍ਹਾਂ ਅਕਾਊਂਟਸ ‘ਤੇ ਪਾਬੰਦੀ ਲਗਾਈ ਗਈ ਹੈ ਉਨ੍ਹਾਂ ਵਿੱਚ ਕਿਸਾਨ ਏਕਤਾ ਮੋਰਚਾ ਅਤੇ ਬੀਕੇਯੂ ਏਕਤਾ ਉਗਰਾਹਾਨ ਸ਼ਾਮਲ ਸਨ।
ਇਨ੍ਹਾਂ ਦੋਹਾਂ ਦੇ ਹਜ਼ਾਰਾਂ ਪੈਰੋਕਾਰ ਹਨ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਅਕਤੀਆਂ ਅਤੇ ਸੰਗਠਨਾਂ ਦੇ ਅਕਾਊਂਟਸ ਨੂੰ ਰੋਕਿਆ ਗਿਆ ਹੈ, ਜਿਸ ਵਿੱਚ ਇੱਕ ਮੀਡੀਆ ਸੰਗਠਨ ਵੀ ਸ਼ਾਮਲ ਹੈ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਹਿਸ ਛਿੜ ਗਈ।


Share