ਬਹਿਬਲ ਗੋਲੀ ਕਾਂਡ: ਅਦਾਲਤ ਵੱਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਗਿ੍ਰਫ਼ਤਾਰੀ ਵਾਰੰਟ ਜਾਰੀ

627
Share

ਫ਼ਰੀਦਕੋਟ, 9 ਫ਼ਰਵਰੀ (ਪੰਜਾਬ ਮੇਲ)- ਬਹਿਬਲ ਗੋਲੀ ਕਾਂਡ ’ਚ ਅੱਜ ਸਥਾਨਕ ਅਦਾਲਤ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੇ ਜ਼ਮਾਨਤਯੋਗ ਗਿ੍ਰਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਅੱਜ ਉਸ ਅੱਗੇ ਪੇਸ਼ ਹੋਣ ਲਈ ਕਿਹਾ ਸੀ ਪਰ ਅਦਾਲਤੀ ਹੁਕਮਾਂ ਦੇ ਬਾਵਜੂਦ ਉਹ ਹਾਜ਼ਰ ਨਹੀਂ ਹੋਇਆ। ਉਧਰ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਵੀ ਅਦਾਲਤ ’ਚ ਪੇਸ਼ ਹੋਣਾ ਸੀ, ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਆਪਣੇ ਇੱਕ ਹੁਕਮ ਵਿਚ ਆਈ.ਜੀ. ਨੂੰ ਅਦਾਲਤ ਵਿਚ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ, ਜਿਸ ਕਰਕੇ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੇਰ ਸ਼ਾਮ ਆਈ.ਜੀ. ਖ਼ਿਲਾਫ਼ ਜਾਰੀ ਜ਼ਮਾਨਤਯੋਗ ਵਾਰੰਟਾਂ ਦਾ ਹੁਕਮ ਵਾਪਸ ਲੈ ਲਿਆ। ਵਿਸ਼ੇਸ਼ ਜਾਂਚ ਟੀਮ (ਸਿਟ) ਨੇ 15 ਜਨਵਰੀ ਨੂੰ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਖਿਲਾਫ ਚਲਾਨ ਅਦਾਲਤ ’ਚ ਪੇਸ਼ ਕੀਤਾ ਸੀ, ਜਿਸ ਮਗਰੋਂ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੋਵਾਂ ਨੂੰ ਅੱਜ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।

Share