ਬਹਿਬਲ ਗੋਲੀ ਕਾਂਡ : ਐਸਆਈਟੀ ਨੇ ਪੇਸ ਕੀਤਾ ਚਲਾਨ

520
Share

ਫਰੀਦਕੋਟ, 16 ਜਨਵਰੀ (ਪੰਜਾਬ ਮੇਲ)- ਸਾਲ 2015 ਦੇ ਬਹਿਬਲ ਗੋਲੀ ਕਾਂਡ ਦੇ ਮਾਮਲੇ ਵਿਚ ਜਾਂਚ ਕਰ ਰਹੀ ਐਸਆਈਟੀ ਨੇ ਫਰੀਦਕੋਟ ਅਦਾਲਤ ਵਿਚ ਸਾਬਕਾ  ਡੀਜੀਪੀ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਖਿਲਾਫ਼ ਹੱਤਿਆ ਅਤੇ ਹੋਰ ਧਾਰਾਵਾਂ ਦੇ ਤਹਿਤ ਚਲਾਨ ਪੇਸ਼ ਕਰ ਦਿੱਤਾ। ਫਰੀਦਕੋਟ ਅਦਾਲਤ ਨੇ ਨੋਟਿਸ ਜਾਰੀ ਕਰਕੇ ਦੋਵੇਂ ਮੁਲਜ਼ਮਾਂ ਨੂੰ 9 ਫਰਵਰੀ ਨੂੰ ਪੇਸ਼ ਹੋਣ ਦੇ ਲਈ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ ਪਰਮਰਾਜ ਸਿੰਘ ਉਮਰਾਨੰਗਲ ਵਲੋਂ  ਹਾਈ ਕੋਰਟ ਵਿਚ ਲਗਾਏ ਗਈ ਜ਼ਮਾਨਤ ਪਟੀਸ਼ਨ ’ਤੇ ਅਦਾਲਤ ਨੇ ਉਨ੍ਹਾਂ ਗ੍ਰਿਫਤਾਰ ਕਰਨ ਤੋਂ ਪਹਿਲਾਂ ਘੱਟ ਤੋਂ ਘੱਟ ਇੱਕ ਹਫਤੇ ਦਾ ਨੋਟਿਸ ਦੇਣ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਦੇ ਨਾਲ ਚਲਾਨ ਪੇਸ਼ ਕਰਨ ਦੇ ਨਾਲ ਉਨ੍ਹਾਂ ਦੀ ਗ੍ਰਿਫਤਾਰੀ ਸੰਭਵ ਨਹੀਂ ਸੀ। ਦੱਸਦੇ ਚਲੀਏ ਕਿ 15 ਅਕਤੂਬਰ 2015 ਨੂੰ ਬਰਗਾੜੀ ਬੇਅਦਬੀ ਕਾਂਡ ਦੇ ਵਿਰੋਧ ਵਿਚ ਪਿੰਡ ਬਹਿਬਲ ਕਲਾਂ ਵਿਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਨੇ ਫਾਇਰਿੰਗ ਕੀਤੀ ਸੀ।

Share