#AMERICA

ਬਾਇਡਨ ਜੋੜੇ ਨੇ ਪ੍ਰਧਾਨ ਮੰਤਰੀ ਮੋਦੀ ਲਈ ਵ੍ਹਾਈਟ ਹਾਊਸ ’ਚ ‘ਡਿਨਰ’ ਦੀ ਮੇਜ਼ਬਾਨੀ ਕੀਤੀ

ਵਾਸ਼ਿੰਗਟਨ, 22 ਜੂਨ (ਪੰਜਾਬ ਮੇਲ)-  ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ ਜਿੱਲ ਬਾਇਡਨ ਨੇ ਵ੍ਹਾਈਟ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਨਿੱਜੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਈ ਵਿਸ਼ਿਆਂ ‘ਤੇ ਚਰਚਾ ਕੀਤੀ, ਇਕ-ਦੂਜੇ ਨੂੰ ਤੋਹਫੇ ਦਿੱਤੇ ਅਤੇ ਭਾਰਤ ਦੇ ਵੱਖ-ਵੱਖ ਖੇਤਰਾਂ ਦੇ ਸੰਗੀਤ ਦਾ ਆਨੰਦ ਮਾਣਿਆ। ਰਾਸ਼ਟਰਪਤੀ ਅਤੇ ਪ੍ਰਥਮ ਮਹਿਲਾ ਨੇ ਵ੍ਹਾਈਟ ਹਾਊਸ ਦੇ ਦੱਖਣੀ ਪੋਰਟੀਕੋ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਵ੍ਹਾਈਟ ਹਾਊਸ ‘ਚ ਦਾਖਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਤਸਵੀਰਾਂ ਖਿਚਵਾਈਆਂ ਅਤੇ ਗੱਲਬਾਤ ਕਰਦੇ ਵੀ ਨਜ਼ਰ ਆਏ।

Leave a comment