#AMERICA

ਬਾਇਡਨ ਪ੍ਰਸ਼ਾਸਨ ਦੀ ਐੱਚ1ਬੀ ਵੀਜ਼ਾ ਪ੍ਰੋਗਰਾਮ ’ਚ ਬਦਲਾਅ ਦੀ ਤਜਵੀਜ਼

ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਯੋਗਤਾ ਨੂੰ ਤਰਕਸੰਗਤ ਬਣਾ ਕੇ ਕੁਸ਼ਲਤਾ ਵਿਚ ਸੁਧਾਰ ਕਰਨ ਦੇ ਉਦੇਸ਼ ਨਾਲ ਐੱਚ1ਬੀ ਵਿਦੇਸ਼ੀ ਕਰਮਚਾਰੀ ਪ੍ਰੋਗਰਾਮ ਵਿਚ ਬਦਲਾਅ ਦੀ ਤਜਵੀਜ਼ ਰੱਖੀ ਹੈ, ਜਿਸ ਦਾ ਉਦੇਸ਼ ਐੱਫ-1 ਵਿਦਿਆਰਥੀਆਂ, ਉੱਦਮੀਆਂ ਅਤੇ ਗੈਰ-ਲਾਭਕਾਰੀ ਸੰਸਥਾਵਾਂ ਲਈ ਕੰਮ ਕਰਨ ਵਾਲਿਆਂ ਲਈ ਵਧੇਰੇ ਲਚਕੀਲਾਪਣ ਅਤੇ ਹੋਰ ਪਰਵਾਸੀ ਕਾਮਿਆਂ ਲਈ ਬਿਹਤਰ ਸਥਿਤੀਆਂ ਨੂੰ ਯਕੀਨੀ ਬਣਾਉਣਾ ਹੈ। ਯੂਐੱਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐੱਸਸੀਆਈਐੱਸ) ਇਨ੍ਹਾਂ ਨਿਯਮਾਂ ਨੂੰ ਅਧਿਕਾਰਤ ਤੌਰ ‘ਤੇ 23 ਅਕਤੂਬਰ ਨੂੰ ਫੈਡਰਲ ਰਜਿਸਟਰ ਵਿੱਚ ਪ੍ਰਕਾਸ਼ਿਤ ਕਰੇਗਾ।

Leave a comment