#AMERICA

ਬਾਇਡਨ ਪ੍ਰਸ਼ਾਸਨ ਵੱਲੋਂ ਬਾਰਡਰ ਕਰਾਸਿੰਗ ਨੂੰ ਰੋਕਣ ਲਈ ਨਵਾਂ ਕਾਨੂੰਨੀ ਮਾਈਗ੍ਰੇਸ਼ਨ ਪ੍ਰੋਗਰਾਮ ਸ਼ੁਰੂ

ਵਾਸ਼ਿੰਗਟਨ, 16 ਜੁਲਾਈ (ਪੰਜਾਬ ਮੇਲ)- ਬਾਇਡਨ ਪ੍ਰਸ਼ਾਸਨ ਜਲਦੀ ਹੀ ਇੱਕ ਨਵਾਂ ਇਮੀਗ੍ਰੇਸ਼ਨ ਪ੍ਰੋਗਰਾਮ ਸ਼ੁਰੂ ਕਰੇਗਾ, ਜਿਸ ਨਾਲ ਅਮਰੀਕਾ ਦੇ ਗੁਆਂਢੀ ਮੁਲਕਾਂ ਦੇ ਲੋਕਾਂ ਨੂੰ ਗੈਰ-ਕਾਨੂੰਨੀ ਸਰਹੱਦ ਪਾਰ ਕਰਨ ਦੇ ਵਿਕਲਪ ਵਜੋਂ ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਨੂੰ ‘ਫੈਮਿਲੀ ਰੀਯੂਨੀਫਿਕੇਸ਼ਨ ਪੈਰੋਲ ਪ੍ਰੋਸੈਸ’ ਕਿਹਾ ਜਾਂਦਾ ਹੈ। ਇਨ੍ਹਾਂ ਮੁਲਕਾਂ ‘ਚ ਕੋਲੰਬੀਆ, ਅਲ ਸੈਲਵਾਡੋਰ, ਗੁਆਟੇਮਾਲਾ, ਅਤੇ ਹੋਂਡੁਰਾਸ ਤੋਂ ਯੋਗ ਪ੍ਰਵਾਸੀਆਂ ਨੂੰ ਵਰਕ ਪਰਮਿਟ ਪ੍ਰਦਾਨ ਕੀਤਾ ਜਾਵੇਗਾ। ਇਨ੍ਹਾਂ ਪ੍ਰਵਾਸੀਆਂ ਦੇ ਅਮਰੀਕੀ ਨਾਗਰਿਕ ਜਾਂ ਸਥਾਈ ਨਿਵਾਸੀ ਰਿਸ਼ਤੇਦਾਰ ਅਮਰੀਕਾ ਵਿਚ ਪੱਕੇ ਤੌਰ ‘ਤੇ ਰਹਿੰਦੇ ਹੋਣੇ ਚਾਹੀਦੇ ਹਨ।
ਪਿਛਲੇ ਦਿਨਾਂ ਦੌਰਾਨ ਇਨ੍ਹਾਂ ਮੁਲਕਾਂ ਵਿਚੋਂ ਭਾਰੀ ਗਿਣਤੀ ‘ਚ ਉਥੋਂ ਦੇ ਸਥਾਨਕ ਲੋਕ ਅਮਰੀਕਾ ‘ਚ ਗੈਰ ਕਾਨੂੰਨੀ ਤੌਰ ‘ਤੇ ਪ੍ਰਵੇਸ਼ ਕਰ ਰਹੇ ਹਨ। ਅਮਰੀਕੀ ਸੁਰੱਖਿਆ ਦਸਤਿਆਂ ਵੱਲੋਂ ਇਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਰੋਕਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਰਹੀ ਹੈ। 2023 ਦੀ ਸ਼ੁਰੂਆਤ ਤੋਂ, ਟੈਕਸਾਸ ਵਿਚ ਬਾਰਡਰ ਏਜੰਟਾਂ ਨੇ 100 ਤੋਂ ਵੱਧ ਟਰੱਕਾਂ ਨੂੰ ਰੋਕਿਆ। ਇਨ੍ਹਾਂ ਟਰੱਕਾਂ ਵਿਚੋਂ ਭਾਰੀ ਗਿਣਤੀ ਵਿਚ ਪ੍ਰਵਾਸੀ ਗੈਰ ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਪ੍ਰਵੇਸ਼ ਕਰ ਰਹੇ ਸਨ। ਇਸ ਵਕਤ ਤਸਕਰਾਂ ਨੂੰ ਡਰੱਗ ਨਾਲੋਂ ਪ੍ਰਵਾਸੀਆਂ ਨੂੰ ਬਾਰਡਰ ਟਪਾਉਣ ਵਿਚ ਜ਼ਿਆਦਾ ਪੈਸਾ ਕਮਾਉਣ ਦਾ ਮੌਕਾ ਮਿਲ ਰਿਹਾ ਹੈ।

Leave a comment