ਬਾਇਡਨ ਵੱਲੋਂ ਕਾਬੁਲ ਤੋਂ ਵੱਡੀ ਗਿਣਤੀ ਲੋਕਾਂ ਨੂੰ ਸੁਰੱਖਿਅਤ ਕੱਢਣਾ ਇਤਿਹਾਸ ਦੀ ਸਭ ਤੋਂ ਮੁਸ਼ਕਲ ਮਸ਼ਕ ਕਰਾਰ

481
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ
Share

-ਅਮਰੀਕੀ ਰਾਸ਼ਟਰਪਤੀ ਵੱਲੋਂ ਤਾਲਿਬਾਨ ਨੂੰ ਮੁੜ ਚਿਤਾਵਨੀ
ਵਾਸ਼ਿੰਗਟਨ, 21 ਅਗਸਤ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਾਬੁਲ ਤੋਂ ਵੱਡੀ ਗਿਣਤੀ ਲੋਕਾਂ ਨੂੰ ਸੁਰੱਖਿਅਤ ਕੱਢ ਲਿਆਉਣ ਨੂੰ ਇਤਿਹਾਸ ਦੀ ਵੱਡੀ ਤੇ ਸਭ ਤੋਂ ਮੁਸ਼ਕਲ ਮਸ਼ਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਵੱਡਾ ਜੋਖ਼ਮ ਹੈ ਤੇ ਜਾਨਾਂ ਵੀ ਜਾ ਸਕਦੀਆਂ ਹਨ। ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਅਫ਼ਗ਼ਾਨਿਸਤਾਨ ਵਿੱਚ ਅਤਿਵਾਦ ਦੇ ਟਾਕਰੇ ਲਈ ਮੁਹਿੰਮ ’ਤੇ ਨਜ਼ਰ ਬਣਾਈ ਹੋਈ ਹੈ। ਬਾਇਡਨ ਨੇ ਤਾਲਿਬਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਬੁਲ ਹਵਾਈ ਅੱਡੇ ’ਤੇ ਉਸ ਦੇ ਕਿਸੇ ਵੀ ਆਪਰੇਸ਼ਨ ਵਿਚ ਅੜਿੱਕਾ ਡਾਹੁਣ ਦੀ ਕੋਸ਼ਿਸ਼ ਕੀਤੀ ਜਾਂ ਅਮਰੀਕੀ ਸੁਰੱਖਿਆ ਬਲਾਂ ’ਤੇ ਹਮਲਾ ਹੋਇਆ, ਤਾਂ ਇਸ ਦਾ ਪੂਰੀ ਤਾਕਤ ਨਾਲ ਜਵਾਬ ਦਿੱਤਾ ਜਾਵੇਗਾ। ਬਾਇਡਨ ਨੇ ਅਫ਼ਗ਼ਾਨਿਸਤਾਨ ’ਚੋਂ ਅਮਰੀਕੀ ਫੌਜਾਂ ਨੂੰ ਵਾਪਸ ਸੱਦਣ ਦੇ ਆਪਣੇ ਫੈਸਲੇ ਦੀ ਮੁੜ ਵਕਾਲਤ ਕੀਤੀ ਹੈ।

Share