ਬਾਈਡੇਨ ਨੇ ਕੀਤੀ ਨਾਗਰਿਕਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਦੀ ਬੇਨਤੀ

295
Share

ਫਰਿਜ਼ਨੋ (ਕੈਲੀਫੋਰਨੀਆ), 4 ਅਕਤੂਬਰ (ਗੁਰਿੰਦਰਜੀਤ ਨੀਟਾ ਮਾਛੀਕੇ/ਪੰਜਾਬ ਮੇਲ)-ਅਮਰੀਕਾ ‘ਚ ਕੋਰੋਨਾ ਵਾਇਰਸ ਮਹਾਮਾਰੀ ਨੇ ਲੱਖਾਂ ਨਿਵਾਸੀਆਂ ਦੀ ਜਾਨ ਲੈ ਲਈ ਹੈ। ਅਮਰੀਕਾ ‘ਚ ਚੱਲ ਰਹੀ ਕੋਰੋਨਾ ਵੈਕਸੀਨ ਮੁਹਿੰਮ ਦੇ ਬਾਵਜੂਦ ਪਿਛਲੇ ਦਿਨੀਂ ਕੋਰੋਨਾ ਅੰਕੜਿਆਂ ਅਨੁਸਾਰ ਦੇਸ਼ ‘ਚ ਕੋਵਿਡ ਮੌਤਾਂ ਦੀ ਗਿਣਤੀ 7 ਲੱਖ ਤੋਂ ਪਾਰ ਹੋ ਗਈ ਜੋ ਕਿ ਬਹੁਤ ਅਫਸੋਸਜਨਕ ਗੱਲ ਹੈ।

ਇਨ੍ਹਾਂ ਮੌਤਾਂ ਨੂੰ ਰਾਸ਼ਟਰਪਤੀ ਜੋਅ ਬਾਈਡੇਨ ਨੇ ਬਹੁਤ ਦੁਖਦਾਈ ਦੱਸਿਆ ਹੈ। ਇਸ ਦੌਰਾਨ ਰਾਸ਼ਟਰਪਤੀ ਬਾਈਡੇਨ ਨੇ ਸ਼ਨੀਵਾਰ ਨੂੰ ਅਮਰੀਕੀ ਨਿਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿਣ ਅਤੇ ਕੋਰੋਨਾ ਮੌਤ ਦਰ ਨੂੰ ਘਟਾਉਣ ਲਈ ਕੋਰੋਨਾ ਦਾ ਟੀਕਾ ਲਗਵਾਉਣ ਦੀ ਬੇਨਤੀ ਕੀਤੀ। ਬਾਈਡੇਨ ਅਨੁਸਾਰ ਅਸੀਂ ਉਨ੍ਹਾਂ ਸਾਰਿਆਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੂੰ ਅਸੀਂ ਇਸ ਮਹਾਮਾਰੀ ਨਾਲ ਗੁਆ ਚੁੱਕੇ ਹਾਂ ਅਤੇ ਅਸੀਂ ਉਨ੍ਹਾਂ ਦੇ ਅਜ਼ੀਜ਼ਾਂ ਲਈ ਪ੍ਰਾਰਥਨਾ ਕਰਦੇ ਹਾਂ। ਅਮਰੀਕਾ ‘ਚ ਦਸੰਬਰ 2020 ‘ਚ ਟੀਕੇ ਲਗਾਏ ਜਾਣ ਤੋਂ ਪਹਿਲਾਂ ਤਕਰੀਬਨ 3,00,000 ਮੌਤਾਂ ਕੋਵਿਡ -19 ਦੇ ਕਾਰਨ ਹੋਈਆਂ ਸਨ। ਜਿਸ ਤੋਂ ਬਾਅਦ 10 ਮਹੀਨਿਆਂ ‘ਚ ਹੋਰ 4,00,000 ਮੌਤਾਂ ਕੋਰੋਨਾ ਕਾਰਨ ਹੋਈਆਂ ਹਨ। ਇਸ ਲਈ ਬਾਈਡੇਨ ਨੇ ਲੋਕਾਂ ਨੂੰ ਆਪਣੀ ਅਤੇ ਆਪਣੇ ਅਜੀਜਾਂ ਦੀ ਜਾਨ ਬਚਾਉਣ ਲਈ ਕੋਰੋਨਾ ਵੈਕਸੀਨ ਲਗਵਾਉਣ ਦੀ ਬੇਨਤੀ ਕੀਤੀ ਹੈ।


Share