ਬਾਬਰੀ ਮਸਜਿਦ ਕੇਸ: ਵਿਸ਼ੇਸ਼ ਅਦਾਲਤ ਵੱਲੋਂ ਭਾਜਪਾ ਆਗੂਆਂ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਨੋਟਿਸ ਜਾਰੀ

689
Share

ਲਖਨਊ, 9 ਜੂਨ (ਪੰਜਾਬ ਮੇਲ)- ਬਾਬਰੀ ਮਸਜਿਦ ਢਾਹੁਣ ਦੇ ਕੇਸ ਦੀ ਸੁਣਵਾਈ ਦੌਰਾਨ ਵਿਸ਼ੇਸ਼ ਅਦਾਲਤ ਨੇ ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਊਮਾ ਭਾਰਤੀ ਨੂੰ ਨੋਟਿਸ ਜਾਰੀ ਕਰ ਕੇ ਕਿਹਾ ਹੈ ਕਿ ਜਦੋਂ ਵੀ ਉਨ੍ਹਾਂ ਨੂੰ ਬਿਆਨ ਦਰਜ ਕਰਾਊਣ ਲਈ ਸੱਦਿਆ ਜਾਵੇਗਾ ਤਾਂ ਉਨ੍ਹਾਂ ਨੂੰ ਪੇਸ਼ ਹੋਣਾ ਪਵੇਗਾ। ਅਦਾਲਤ ਵਲੋਂ ਸੀ.ਆਰ.ਪੀ.ਸੀ. ਦੀ ਧਾਰਾ 313 ਤਹਿਤ 32 ਦੋਸ਼ੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ, ਜਦੋਂਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਪਣੇ ਗਵਾਹਾਂ ਦੀ ਜਾਂਚ ਮੁਕੰਮਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਜਵਾਬ ਦੇਣ ਦਾ ਮੌਕਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਕਤ ਤਿੰਨਾਂ ਨੇਤਾਵਾਂ ਨੂੰ ਅਗਲੇ ਹੁਕਮਾਂ ਤੱਕ ਅਦਾਤਲ ‘ਚ ਨਿੱਜੀ ਹਾਜ਼ਰੀ ਤੋਂ ਛੋਟ ਦਿੱਤੀ ਗਈ ਸੀ।


Share