ਬਾਬਰੀ ਮਸਜਿਦ ਮਾਮਲਾ: ਸੀ.ਬੀ.ਆਈ. ਅਦਾਲਤ ਵੱਲੋਂ ਅਡਵਾਨੀ, ਉਮਾ ਭਾਰਤੀ ਅਤੇ ਜੋਸ਼ੀ ਨੂੰ ਪੇਸ਼ ਹੋਣ ਦੇ ਹੁਕਮ

736

ਲਖਨਊ, 29 ਮਈ (ਪੰਜਾਬ ਮੇਲ)- ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਅਗਲੀ ਸੁਣਵਾਈ 4 ਜੂਨ ਨੂੰ ਕਰਨ ਦਾ ਫੈਸਲਾ ਕਰਦਿਆਂ ਸਾਰੇ ਸਬੰਧਤ ਮੁਲਜ਼ਮਾਂ ਨੂੰ ਉਸ ਦਿਨ ਬਿਆਨ ਦਰਜ ਕਰਵਾਉਣ ਲਈ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ ਵਿਚ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ, ਭਾਜਪਾ ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ, ਉਮਾ ਭਾਰਤੀ, ਵਿਨੈ ਕਟਿਆਰ, ਸਾਧਵੀ ਰਿਤੰਭਰਾ, ਸਾਕਸ਼ੀ ਮਹਾਰਾਜ, ਰਾਮ ਵਿਲਾਸ ਵੇਦਾਂਤੀ ਅਤੇ ਬ੍ਰਿਜ ਭੂਸ਼ਨ ਸਿੰਘ ਸਣੇ 32 ਮੁਲਜ਼ਮ ਹਨ।