ਉਤਰਾਖੰਡ, 9 ਅਪ੍ਰੈਲ (ਪੰਜਾਬ ਮੇਲ)- ਨਾਨਕਮੱਤਾ ਗੁਰਦੁਆਰੇ ਦੇ ‘ਕਾਰਸੇਵਾ’ ਮੁਖੀ ਬਾਬਾ ਤਰਸੇਮ ਸਿੰਘ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਅਮਰਜੀਤ ਸਿੰਘ ਉਰਫ਼ ਬਿੱਟੂ ਅੱਜ ਤੜਕੇ ਹਰਿਦੁਆਰ ਦੇ ਭਗਵਾਨਪੁਰ ਇਲਾਕੇ ਵਿਚ ਉਤਰਾਖੰਡ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਹੋਏ ਮੁਕਾਬਲੇ ਵਿਚ ਮਾਰਿਆ ਗਿਆ।
ਉੱਤਰਾਖੰਡ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਅਭਿਨਵ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਮਰਜੀਤ ਸਿੰਘ, ਸ਼ੂਟਰ ਜਿਸ ਦੇ ਸਿਰ ‘ਤੇ 1 ਲੱਖ ਦਾ ਇਨਾਮ ਸੀ, ਮਾਰਿਆ ਗਿਆ, ਜਦੋਂ ਕਿ ਉਸਦਾ ਸਾਥੀ ਫਰਾਰ ਹੋਣ ‘ਚ ਕਾਮਯਾਬ ਰਿਹਾ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਤਰਾਖੰਡ ਸਪੈਸ਼ਲ ਟਾਸਕ ਫੋਰਸ ਅਤੇ ਹਰਿਦੁਆਰ ਪੁਲਿਸ ਨੇ ਫਰਾਰ ਮੁਲਜ਼ਮਾਂ ਦੀ ਭਾਲ ਲਈ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਸੀ। ਪੁਲਿਸ ਨੇ ਦੱਸਿਆ ਕਿ ਅਮਰਜੀਤ ਸਿੰਘ ਖ਼ਿਲਾਫ਼ 16 ਤੋਂ ਵੱਧ ਕੇਸ ਦਰਜ ਸਨ।
ਬਾਬਾ ਤਰਸੇਮ ਸਿੰਘ ਕਤਲ ਮਾਮਲਾ: ਮੁੱਖ ਦੋਸ਼ੀ ਅਮਰਜੀਤ ਸਿੰਘ ਉਰਫ਼ ਬਿੱਟੂ ਪੁਲਿਸ ਐਨਕਾਊਂਟਰ ‘ਚ ਢੇਰ
