ਬਾਬਾ ਨਿਧਾਨ ਸਿੰਘ ਨੇ ਸਿੱਖੀ ਪ੍ਰਚਾਰ, ਪ੍ਰਸਾਰ ’ਚ ਮਹਾਨ ਯੋਗਦਾਨ ਪਾਇਆ:- ਜੱਲ੍ਹਾ, ਸਰੋਆ

92
Share

ਜੱਦੀ ਪਿੰਡ ਨਡਾਲੋਂ ਵਿਖੇ ਬਾਬਾ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਹੁਸ਼ਿਆਰਪੁਰ, 28 ਮਾਰਚ (ਪੰਜਾਬ ਮੇਲ)- ਬਾਬਾ ਨਿਧਾਨ ਸਿੰਘ ਜੀ ਹਜੂਰ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੇ ਜੱਦੀ ਪਿੰਡ ਨਡਾਲੋਂ ਵਿਖੇ ਗੁਰਦੁਆਰਾ ਬਾਬਾ ਨਿਧਾਨ ਸਿੰਘ ਜੀ ਬਾਬਾ ਦੀਵਾਨ ਸਿੰਘ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਾਬਕਾ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ ਨੇ ਹਾਜ਼ਰੀ ਭਰੀ। ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਬਾਬਾ ਨਿਧਾਨ ਸਿੰਘ ਜੀ ਨੇ ਸੇਵਾ ਸਿਮਰਨ ਕਰਦਿਆਂ ਪਰਉਪਕਾਰੀ ਭਾਵਨਾ ਰਾਹੀਂ ਸਿੱਖ ਪ੍ਰਚਾਰ, ਪ੍ਰਸਾਰ ਵਿਚ ਮਹਾਨ ਯੋਗਦਾਨ ਪਾਇਆ, ਜਿਸਨੂੰ ਭੁਲਾਇਆ ਨਹੀਂ ਜਾ ਸਕਦਾ।
ਸਮਾਗਮ ਮੌਕੇ ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੁਸਾਇਟੀ ਵੱਲੋਂ ਤਿਆਰ ਕੈਲੰਡਰ ਅਤੇ ਪੈਂਫਲਟ ਵੀ ਵੰਡੇ ਗਏ। ਗਰੀਬ ਦਾ ਮੂੰਹ ਗੁਰੂ ਦੀ ਗੋਲਕ, ਸੰਸਥਾ ਵੱਲੋਂ ਖੂਨਦਾਨ ਕੈਂਪ ਵੀ ਲਾਇਆ ਗਿਆ। ਸਮਾਗਮ ਵਿਚ ਆਈਆਂ ਸੰਗਤਾਂ ਨੂੰ ਭਾਈ ਕਰਮ ਸਿੰਘ ਜਲੰਧਰ ਅਤੇ ਭਾਈ ਸੁਖਦੇਵ ਸਿੰਘ ਨਡਾਲੋਂ ਦੇ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ। ਕਥਾਵਾਚਕ ਡਿਪਟੀ ਸਿੰਘ ਤਰਨਤਾਰਨ ਵੱਲੋਂ ਕਥਾ ਵਿਚਾਰ ਕੀਤੀ ਗਈ। ਸਟੇਜ ਸਕੱਤਰ ਦੀ ਸੇਵਾ ਜੈ ਦੀਪ ਸਿੰਘ ਨੇ ਬਾਖੂਬੀ ਨਿਭਾਈ।
ਪੰਥ ਪ੍ਰਸਿੱਧ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਨੇ ਵਾਰਾਂ ਰਾਹੀਂ ਬਾਬਾ ਨਿਧਾਨ ਸਿੰਘ ਦੇ ਜੀਵਨ ਨੂੰ ਦਰਸਾਉਂਦਾ ਇਤਿਹਾਸ ਸਰਵਣ ਕਰਵਾਇਆ। ਸੰਤ ਸਰੂਪ ਸਿੰਘ ਚੰਡੀਗੜ੍ਹ ਦੇ ਜਥੇ ਵੱਲੋਂ ਵੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਮੌਕੇ ਅੰਮਿ੍ਰਤ ਸੰਚਾਰ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਬਿੱਲਾ ਪ੍ਰਧਾਨ ਲੋਕਲ ਕਮੇਟੀ, ਪਿ੍ਰੰਸੀਪਲ ਸਤਪਾਲ ਸਿੰਘ, ਜਸਵਿੰਦਰ ਸਿੰਘ ਅਤੇ ਗੁਰਮੁੱਖ ਸਿੰਘ ਕਮੇਟੀ ਮੈਂਬਰਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।¿;¿;

Share