ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਪੱਤਰ ਮਿਲਿਆ

52
Share

ਮੁੰਬਈ, 30 ਜੂਨ (ਪੰਜਾਬ ਮੇਲ)- ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਪੱਤਰ ਪ੍ਰਾਪਤ ਹੋਇਆ ਹੈ, ਜਿਸ ਮਗਰੋਂ ਮੁੰਬਈ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਪੱਤਰ ਅਦਾਕਾਰਾ ਨੂੰ ਉਸ ਦੀ ਵਰਸੋਵਾ ਸਥਿਤ ਰਿਹਾਇਸ਼ ’ਤੇ ਭੇਜਿਆ ਗਿਆ ਸੀ। ਸਵਰਾ ਭਾਸਕਰ ਨੇ ਪੱਤਰ ਮਿਲਣ ਮਗਰੋਂ ਦੋ ਦਿਨ ਪਹਿਲਾਂ ਵਰਸੋਵਾ ਥਾਣੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਅਧਿਕਾਰੀ ਨੇ ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Share