ਬਾਲੀਵੁੱਡ ਅਭਿਨੇਤਾ ਰਿਸ਼ੀ ਕਪੂਰ ਦਾ ਦਿਹਾਂਤ

752
Share

ਮੁੰਬਈ, 30 ਅਪ੍ਰੈਲ (ਪੰਜਾਬ ਮੇਲ)-ਬਾਲੀਵੁੱਡ ਅਭਿਨੇਤਾ ਰਿਸ਼ੀ ਕਪੂਰ ਦਾ 67 ਦੀ ਉਮਰ ‘ਚ ਦਿਹਾਂਤ ਹੋ ਗਿਆ। ਮੰਗਲਵਾਰ 28 ਅਪ੍ਰੈਲ ਨੂੰ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਐੱਚਐੱਨ ਰਿਲਾਇੰਸ ਫਾਉਂਡੇਸ਼ਨ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ। ਅੱਜ ਅਮਿਤਾਭ ਬੱਚਨ ਨੇ ਆਪਣੇ ਟਵੀਟ ਜ਼ਰੀਏ ਰਿਸ਼ੀ ਕਪੂਰ ਦੇ ਦਿਹਾਂਤ ਬਾਰੇ ਜਾਣਕਾਰੀ ਦਿੱਤੀ।
ਜ਼ਿਕਰਯੋਗ ਹੈ ਕਿ ਰਿਸ਼ੀ ਕਪੂਰ ਦਾ ਸਾਲ 2018 ‘ਚ ਕੈਂਸਰ ਦਾ ਇਲਾਜ ਹੋਇਆ ਅਤੇ ਉਹ ਕਰੀਬ ਇਕ ਸਾਲ ਤੋਂ ਜ਼ਿਆਦਾ ਸਮੇਂ ਨਿਊਯਾਰਕ ‘ਚ ਰਹੇ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਅਭਿਨੇਤਰੀ ਨੀਤੂ ਸਿੰਘ ਵੀ ਸਨ। ਫਰਵਰੀ ‘ਚ ਸਿਹਤ ਕਾਰਨਾਂ ਦੇ ਚੱਲਦਿਆਂ ਰਿਸ਼ੀ ਕਪੂਰ ਨੂੰ ਦੋ ਵਾਰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਸੀ।

ਫਿਲਮ ਜਗਤ ਅਤੇ ਰਾਜਨੀਤੀ ਜਗਤ ਦੇ ਕਈ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਰਿਸ਼ੀ ਕਪੂਰ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਬਾਲੀਵੁੱਡ ਦੇ ਅਭਿਨੇਤਾ ਇਰਫਾਨ ਖਾਨ ਦਾ ਵੀ ਦਿਹਾਂਤ ਹੋ ਗਿਆ ਸੀ।


Share