#PUNJAB

ਬਾਲ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਲਹਿਰਾਗਾਗਾ, 14 ਨਵੰਬਰ (ਦਲਜੀਤ ਕੌਰ/ਪੰਜਾਬ ਮੇਲ)- ਦਾ ਆਕਸਫੋਰਡ ਇੰਟਰਨੈਸ਼ਨਲ ਪਬਲਿਕ ਸਕੂਲ ਰਾਮਗੜ੍ਹ ਗੁੱਜਰਾਂ ਵਿਖੇ ਦੇਸ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਜੋ ਮਨਾਇਆ ਗਿਆ। ਇਸ ਮੌਕੇ ਬੱਚਿਆਂ ਨੇ ਡਾਂਸ, ਭੰਗੜਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਹਿੱਸਾ ਲਿਆ।
ਇਸ ਮੌਕੇ ਸਕੂਲ ਦੇ ਪ੍ਰਬੰਧਕ ਸਤਨਾਮ ਸਿੰਘ ਚੋਟੀਆ, ਨਰਿੰਦਰ ਸਿੰਗਲਾ, ਪ੍ਰਿੰਸੀਪਲ ਜਸਵਿੰਦਰ ਚੀਮਾ ਅਤੇ ਪਰਮਜੀਤ ਬਾਵਾ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਚਾਚਾ ਨਹਿਰੂ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਬਾਲ ਦਿਵਸ ਦੀ ਮਹੱਤਤਾ ਦੱਸਦਿਆ ਕਿਹਾ ਕਿ ਚਾਚਾ ਨਹਿਰੂ ਬੱਚਿਆਂ ਨੂੰ ਬਹੁਤ ਪਿਆਰ ਕਰਦੇ ਸਨ, ਇਸ ਲਈ ਉਨ੍ਹਾਂ ਦਾ ਜਨਮ ਦਿਨ ਬਾਲ ਦਿਵਸ ਦੇ ਰੂਪ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਰ ਇੱਕ ਨੂੰ ਆਪਣੀ ਜਿੰਦਗੀ ਵਿੱਚ ਇੱਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ ਅਤੇ ਉਸ ਦੀ ਦੇਖ-ਭਾਲ ਕਰਨੀ ਚਾਹੀਦੀ ਹੈ। ਸਕੂਲ ਵੱਲੋਂ ਬੱਚਿਆਂ ਨੂੰ ਚਾਕਲੇਟ ਵੰਡੇ ਗਏ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵਧੀਆ ਪੋਸਟਰ ਬਣਾਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੈਡਮ ਹਰਜੀਤ ਕੌਰ, ਸਤਵੀਰ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ, ਕਰਮਜੀਤ ਕੌਰ, ਰਾਜਵੀਰ ਸ਼ਰਮਾ, ਗੁਰਮੀਤ ਕੌਰ, ਸੁਪ੍ਰੀਤ ਕੌਰ, ਜਸਲੀਨ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਪਿੰਕੀ ਕੌਰ, ਪੂਜਾ ਰਾਣੀ, ਪ੍ਰੀਤੀ, ਸਪਿੰਦਰ ਸਿੰਘ ਨੇ ਵੀ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ।