ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ 5 ਜਨਵਰੀ ਨੂੰ

292
Share

ਚੰਡੀਗੜ੍ਹ, 30 ਦਸੰਬਰ (ਪੰਜਾਬ ਮੇਲ)-ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਟਲ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 5 ਜਨਵਰੀ 2022 ਲਈ ਮੁਲਤਵੀ ਕਰ ਦਿੱਤੀ ਗਈ ਹੈ। ਮਜੀਠੀਆ ਦੇ ਵਕੀਲ ਦਮਨਬੀਰ ਸੋਬਤੀ ਨੇ ਦੱਸਿਆ ਕਿ ਸਾਡੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨਹੀਂ ਆ ਸਕੇ। ਇਸ ਲਈ ਅਸੀਂ ਅਦਾਲਤ ਤੋਂ ਸਮਾਂ ਮੰਗਿਆ ਸੀ। ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਹੋਵੇਗੀ।
ਮੋਹਾਲੀ ਦੀ ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਰੱਦ ਕਰਨ ’ਤੇ ਮਜੀਠੀਆ ਨੇ ਪੰਜਾਬ ਹਰਿਆਣਾ ਹਾਈਕੋਰਟ ਵਿਚ ਫੈਸਲੇ ਨੂੰ ਚੁਣੌਤੀ ਦਿੰਦਿਆਂ ਜ਼ਮਾਨਤ ਦੀ ਮੰਗ ਕੀਤੀ ਹੈ।
ਮਜੀਠੀਆ ਵੱਲੋਂ ਹਾਈਕੋਰਟ ’ਚ 331 ਪੰਨਿਆਂ ਦੀ ਪਟੀਸ਼ਨ ਦਾਖਲ ਕਰਕੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਵਿਰੁੱਧ ਇਹ ਸਭ ਇਕ ਸਾਜ਼ਿਸ਼ ਤਹਿਤ ਕਰ ਰਹੀ ਹੈ। ਅਰਜ਼ੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਡੀ.ਜੀ.ਪੀ. ਚਟੋਪਾਧਿਆਏ ਤੇ ਅਕਾਲੀ ਦਲ ਨਾਲ ਪੁਰਾਣੀ ਨਾਰਾਜ਼ਗੀ ਹੈ, ਜਿਸ ਕਾਰਨ ਇਹ ਸਾਰੀ ਸਾਜ਼ਿਸ਼ ਰਚੀ ਗਈ ਹੈ।

Share