ਬਿਕਰਮ ਮਜੀਠੀਆ ਨਸ਼ਾ ਤਸਕਰੀ ਮਾਮਲੇ ’ਚ ਤੀਜੀ ਵਾਰ ਸਿੱਟ ਅੱਗੇ ਹੋਏ ਪੇਸ਼

150
Share

ਮੁਹਾਲੀ, 17 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਮਾਮਲੇ ’ਚ ਇੱਥੇ ਤੀਜੀ ਵਾਰ ਸਿੱਟ ਅੱਗੇ ਪੇਸ਼ ਹੋਏ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਮਜੀਠੀਆ ਅੱਜ ਤੀਜੀ ਵਾਰ ਆਪਣੇ ਵਕੀਲਾਂ ਦੇ ਨਾਲ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਬਿਊਰੋ ਦੇ ਥਾਣੇ ਵਿਚ ਪਹੁੰਚੇ। ਦੱਸਿਆ ਗਿਆ ਹੈ ਕਿ ਬੀਤੇ ਕੱਲ੍ਹ ਵੀ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ ਸੀ। ਮਜੀਠੀਆ ਖ਼ਿਲਾਫ਼ ਪਿਛਲੇ ਦਿਨੀਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।

Share