#INDIA

ਬਿਲਕੀਸ ਬਾਨੋ ਮਾਮਲਾ: ਸਾਰੇ 11 ਦੋਸ਼ੀਆਂ ਵੱਲੋਂ Jail ਅਧਿਕਾਰੀਆਂ ਸਾਹਮਣੇ ਆਤਮ ਸਮਰਪਣ

ਗੋਧਰਾ (ਗੁਜਰਾਤ), 22 ਜਨਵਰੀ (ਪੰਜਾਬ ਮੇਲ)- ਬਿਲਕੀਸ ਬਾਨੋ ਕੇਸ ਦੇ ਸਾਰੇ ਗਿਆਰਾਂ ਦੋਸ਼ੀਆਂ ਨੇ ਸੁਪਰੀਮ ਕੋਰਟ ਵੱਲੋਂ ਤੈਅ ਕੀਤੇ ਸਮੇਂ ਮੁਤਾਬਕ ਐਤਵਾਰ ਦੇਰ ਰਾਤ ਗੁਜਰਾਤ ਦੇ ਪੰਚਮਹਿਲ ਜ਼ਿਲ੍ਹੇ ਦੀ ਗੋਧਰਾ ਸਬ-ਜੇਲ ਵਿਚ ਆਤਮ ਸਮਰਪਣ ਕਰ ਦਿੱਤਾ। ਕੇਂਦਰੀ ਜੇਲ੍ਹ ਗੋਧਰਾ ਦੇ ਅਧਿਕਾਰੀਆਂ ਨੇ ਕਿਹਾ, ‘ਬਿਲਕੀਸ ਬਾਨੋ ਕੇਸ ਦੇ 11 ਦੋਸ਼ੀਆਂ ਨੇ ਗੁਜਰਾਤ ਦੇ ਪੰਚਮਹਾਲ ਜ਼ਿਲ੍ਹੇ ਦੀ ਗੋਧਰਾ ਸਬ-ਜੇਲ੍ਹ ਵਿਚ ਆਤਮ ਸਮਰਪਣ ਕਰ ਦਿੱਤਾ।’ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਸ ਕੇਸ ਦੇ ਦੋਸ਼ੀਆਂ ਦੁਆਰਾ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਆਤਮ ਸਮਰਪਣ ਕਰਨ ਲਈ ਸਮਾਂ ਵਧਾਉਣ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ਨੂੰ ਖਾਰਜ ਕਰ ਦਿੱਤਾ ਸੀ। ਗੁਜਰਾਤ ਸਰਕਾਰ ਨੇ 2002 ਦੇ ਗੋਧਰਾ ਦੰਗਿਆਂ ਦੌਰਾਨ ਬਿਲਕੀਸ ਬਾਨੋ ਦੇ ਸਮੂਹਿਕ ਬਲਾਤਕਾਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਦੇ ਦੋਸ਼ੀਆਂ ਨੂੰ ਮੁਆਫ਼ੀ ਦਿੱਤੀ ਸੀ। ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਪਰ 14 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਅਗਸਤ 2022 ਵਿਚ ਰਿਹਾਅ ਕਰ ਦਿੱਤਾ ਗਿਆ ਸੀ।