ਬਿਹਾਰ ਚੋਣਾਂ ਲਈ ਆਰ.ਜੇ.ਡੀ. ਵੱਲੋਂ ਚੋਣ ਮਨੋਰਥ ਪੱਤਰ ਜਾਰੀ

328
ਚੋਣ ਮੈਨੀਫੈਸਟੋ ਜਾਰੀ ਕਰਦੇ ਹੋਏ ਤੇਜਸਵੀ ਯਾਦਵ, ਮਨੋਜ ਝਾਅ ਅਤੇ ਹੋਰ ਆਗੂ।
Share

-10 ਲੱਖ ਨੌਕਰੀਆਂ ਦੇਣ ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ
ਪਟਨਾ, 25 ਅਕਤੂਬਰ (ਪੰਜਾਬ ਮੇਲ)- ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਨੇਤਾ ਤੇਜਸਵੀ ਯਾਦਵ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਇਸ ਵਿਚ ਪਾਰਟੀ ਨੇ 10 ਲੱਖ ਸਰਕਾਰੀ ਨੌਕਰੀਆਂ ਦੇਣ ਦੇ ਆਪਣੇ ਵਾਅਦੇ ਨੂੰ ਦੁਹਰਾਇਆ ਹੈ ਅਤੇ ਖੇਤੀਬਾੜੀ ਕਰਜ਼ੇ ਮੁਆਫ਼ ਕਰਨ ਦੀ ਗੱਲ ਕੀਤੀ ਹੈ। ਇਸ ਵਿਚ ਰਾਜ ਨੂੰ ਬਿਹਤਰ ਬਣਾਉਣ ਦਾ ਵਾਅਦਾ ਵੀ ਕੀਤਾ ਗਿਆ ਹੈ। ਚੋਣ ਮਨੋਰਥ ਪੱਤਰ ਵਿਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ‘ਚ ਸੁਧਾਰ ਦੀ ਗੱਲ ਕਹੀ ਗਈ ਹੈ, ਤਾਂ ਜੋ ਲੋਕਾਂ ਨੂੰ ਦੂਜੇ ਰਾਜਾਂ ਵਿਚ ਨਾ ਜਾਣਾ ਪਵੇ। ਆਰ.ਜੇ.ਡੀ. ਦੇ ਚੋਣ ਮਨੋਰਥ ਪੱਤਰ ਵਿਚ ‘ਪ੍ਰਣ ਹਮਾਰਾ, ਸੰਕਲਪ ਬਦਲਾਵ ਕਾ’ ਨਾਅਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘ਅਸੀਂ 10 ਲੱਖ ਸਰਕਾਰੀ ਨੌਕਰੀਆਂ ਦੇਵਾਂਗੇ। ਸਾਰਿਆਂ ਨੂੰ ਪੱਕੀ ਨੌਕਰੀ ਮਿਲੇਗੀ ਤੇ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਮਿਲੇਗੀ।’ ਭਾਜਪਾ ਵੱਲੋਂ 19 ਲੱਖ ਨੌਕਰੀਆਂ ਦੇਣ ਦੇ ਵਾਅਦੇ ‘ਤੇ ਟਿੱਪਣੀ ਕਰਦਿਆਂ ਕਿਹਾ, ‘ਭਾਜਪਾ ਦੱਸੇ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰਾ ਕੌਣ ਹੋਵੇਗਾ? ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰਾ ਨਿਤੀਸ਼ ਕੁਮਾਰ ਹੈ। ਨਿਤੀਸ਼ ਜੀ ਨੇ ਤਾਂ ਪਹਿਲਾਂ ਹੀ 10 ਲੱਖ ਨੌਕਰੀਆਂ ‘ਤੇ ਹੱਥ ਖੜ੍ਹੇ ਕਰ ਦਿੱਤੇ ਹਨ। ਹੁਣ ਭਾਜਪਾ 19 ਲੱਖ ਨੌਕਰੀਆਂ ਕਿਵੇਂ ਦੇਵੇਗੀ।’ ਉਨ੍ਹਾਂ ਕਿਹਾ ਕਿ ਭਾਜਪਾ ਨੌਕਰੀਆਂ ਦੇਣ ਦੇ ਨਾਂ ‘ਤੇ ਲੋਕਾਂ ਨੂੰ ਬੇਵਕੂਫ ਬਣਾ ਰਹੀ ਹੈ।


Share