ਪਟਨਾ (ਬਿਹਾਰ), 4 ਅਗਸਤ (ਪੰਜਾਬ ਮੇਲ)- ਬਿਹਾਰ ਪੁਲਿਸ ਨੇ ਮੁੱਖ ਮੰਤਰੀ ਦਫ਼ਤਰ ਨੂੰ ਉਡਾਉਣ ਦੀ ਧਮਕੀ ਦੇਣ ਵਾਲੀ ਈਮੇਲ ਦੇ ਸੰਬੰਧ ਵਿਚ ਕੇਸ ਦਰਜ ਕੀਤਾ ਹੈ। ਸਚਿਵਲਿਆ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਸੰਜੀਵ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਈਮੇਲ ਭੇਜਣ ਵਾਲੇ ਨੇ ਦਾਅਵਾ ਕੀਤਾ ਸੀ ਕਿ ਉਹ ਅਲ-ਕਾਇਦਾ ਨਾਲ ਜੁੜਿਆ ਹੋਇਆ ਸੀ ਅਤੇ ਸੀ.ਐਮ.ਓ. ਦੇ ਅਹਾਤੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਬਿਹਾਰ ਪੁਲਿਸ ਦੇ ਸਟੇਟ ਕ੍ਰਾਈਮ ਰਿਕਾਰਡ ਬਿਊਰੋ ਦੀ ਵੈੱਬਸਾਈਟ ‘ਤੇ ਉਪਲਬੱਧ ਐਫ.ਆਈ.ਆਰ. ਅਨੁਸਾਰ ਭਾਰਤੀ ਨਿਆਏ ਸੰਹਿਤਾ ਅਤੇ ਆਈ.ਟੀ. ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।