ਬਿਹਾਰ ਦੇ ਕਿਸਾਨਾਂ ਦੀ ਆਮਦਨ ਦੇ ਬਰਾਬਰ ਕਰਨਾ ਚਾਹੁੰਦੀ ਹੈ ਦੇਸ਼ ਦੇ ਕਿਸਾਨਾਂ ਦੀ ਆਮਦਨ : ਰਾਹੁਲ ਗਾਂਧੀ

171
Share

ਨਵੀਂ ਦਿੱਲੀ, 11 ਦਸੰਬਰ (ਪੰਜਾਬ ਮੇਲ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਪਿਛੋਕੜ ‘ਚ ਦਾਅਵਾ ਕੀਤਾ ਕਿ ਦੇਸ਼ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਦੇ ਬਰਾਬਰ ਆਮਦਨੀ ਚਾਹੁੰਦੇ ਹਨ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਆਮਦਨੀ ਬਿਹਾਰ ਦੇ ਕਿਸਾਨਾਂ ਦੇ ਬਰਾਬਰ ਕਰਨੀ ਚਾਹੁੰਦੀ ਹੈ। ਉਨ੍ਹਾਂ ਟਵੀਟ ਕੀਤਾ ਕਿ ਦੇਸ਼ ਦਾ ਕਿਸਾਨ ਪੰਜਾਬ ਦੇ ਕਿਸਾਨ ਦੇ ਬਰਾਬਰ ਆਮਦਨ ਚਾਹੁੰਦਾ ਹੈ ਪਰ ਸਰਕਾਰ ਆਮਦਨ ਬਿਹਾਰ ਦੇ ਬਰਾਬਰ ਕਰਨ ਲਈ ਤੁਲੀ ਹੋਈ ਹੈ। ਉਨ੍ਹਾਂ ਮੁਤਾਬਕ ਪੰਜਾਬ ਦੇ ਕਿਸਾਨ ਦੀ ਔਸਤ ਆਮਦਨ ਸਾਲਾਨਾ 216708 ਰੁਪਏ ਹੈ, ਜੋ ਦੇਸ਼ ਵਿਚ ਸਭ ਤੋਂ ਵੱਧ ਹੈ ਜਦਕਿ ਬਿਹਾਰ ਕਿਸਾਨ ਦੀ ਸਾਲਾਨਾ ਆਮਦਨ 42684 ਰੁਪਏ ਹੈ, ਜੋ ਦੇਸ਼ ਦੇ ਹੋਰ ਰਾਜਾਂ ਦੇ ਮੁਕਾਬਲੇ ਬਹੁਤ ਘੱਟ ਹੈ।


Share