ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ

229
Share

ਪਟਨਾ, 12 ਅਪ੍ਰੈਲ (ਪੰਜਾਬ ਮੇਲ)- ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਖਿਲਾਫ਼ ਪਟਨਾ ਦੀ ਐੱਮ.ਐੱਲ.ਏ./ਐੱਮ.ਐੱਲ.ਸੀ. ਕੋਰਟ ਵਿਚ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਮੋਦੀ ਨੇ ਰਾਹੁਲ ਗਾਂਧੀ ’ਤੇ ਸਾਲ 2019 ਵਿਚ ਕਰਨਾਟਕ ’ਚ ਕੀਤੀ ਚੋਣ ਤਕਰੀਰ ਦੌਰਾਨ ਵਿਵਾਦਿਤ ਟਿੱਪਣੀ ਲਈ ਦੋਸ਼ ਮੜੇ ਹਨ। ਉਦੋਂ ਰਾਹੁਲ ਨੇ ‘ਸਾਰੇ ਮੋਦੀਆਂ ਨੂੰ ਚੋਰ’ ਕਿਹਾ ਸੀ। ਰਾਹੁਲ ਗਾਂਧੀ ਨੇ ਕਰਨਾਟਕ ਦੇ ਕੋਲਾਰ ਜ਼ਿਲ੍ਹੇ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਚ ਨੋਟਬੰਦੀ ਲਾਗੂ ਕਰਕੇ ਸਾਰੇ ਦੇਸ਼ਵਾਸੀਆਂ ਨੂੰ ਬੈਂਕਾਂ ਦੀਆਂ ਕਤਾਰਾਂ ’ਚ ਖੜ੍ਹਾ ਕਰ ਛੱਡਿਆ।

Share