ਬਿਹਾਰ ਵਿਧਾਨ ਸਭਾ ਚੋਣਾਂ ਲਈ ਦੂਜੇ ਗੇੜ ਦੀਆਂ ਵੋਟਾਂ ਲਈ ਚੋਣ ਪ੍ਰਚਾਰ ਖਤਮ

471
Share

-3 ਨਵੰਬਰ ਨੂੰ ਸਵੇਰੇ 7 ਵਜੇ ਪੈਣੀਆਂ ਵੋਟਾਂ
ਪਟਨਾ, 1 ਨਵੰਬਰ (ਪੰਜਾਬ ਮੇਲ)- ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਪ੍ਰਚਾਰ ਐਤਵਾਰ ਸ਼ਾਮ ਨੂੰ ਖ਼ਤਮ ਹੋ ਗਿਆ। ਮੰਗਲਵਾਰ ਨੂੰ 17 ਜ਼ਿਲ੍ਹਿਆਂ ‘ਚ 94 ਹਲਕਿਆਂ ਲਈ ਮਤਦਾਨ ਹੋਵੇਗਾ। ਚੋਣ ਪ੍ਰਚਾਰ ਦੇ ਆਖਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਨ.ਡੀ.ਏ. ਉਮੀਦਵਾਰਾਂ ਦੇ ਸਮਰਥਨ ਵਿਚ ਇਕ ਤੋਂ ਬਾਅਦ ਇਕ ਚਾਰ ਰੈਲੀਆਂ ਨੂੰ ਸੰਬੋਧਨ ਕੀਤਾ। ਦੂਜੇ ਪਾਸੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਜੋ ਇਸ ਪੜਾਅ ਦੌਰਾਨ ਚੋਣ ਮੈਦਾਨ ਵਿਚ ਹਨ, ਨੇ ਇਕ ਦਰਜਨ ਤੋਂ ਵੱਧ ਥਾਵਾਂ ‘ਤੇ ਲੋਕਾਂ ਨੂੰ ਸੰਬੋਧਨ ਕੀਤਾ। ਚੋਣ ਕਮਿਸ਼ਨ ਅਨੁਸਾਰ ਦੂਜੇ ਗੇੜ ‘ਚ 2.85 ਕਰੋੜ ਤੋਂ ਵੱਧ ਵੋਟਰ 1,463 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।


Share