ਬਿਹਾਰ ਵਿਧਾਨ ਸਭਾ ਚੋਣਾਂ : ਵੋਟਾਂ ਦੀ ਗਿਣਤੀ ‘ਚ ਲੱਗ ਸਕਦੈ ਸਮਾਂ : ਚੋਣ ਕਮਿਸ਼ਨ

459
Share

ਨਵੀਂ ਦਿੱਲੀ, 10 ਨਵੰਬਰ (ਪੰਜਾਬ ਮੇਲ)- ਬਿਹਾਰ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸੁਸਤੀ ਨਾਲ ਹੋਣ ਦੀਆਂ ਰਿਪੋਰਟਾਂ ਨੂੰ ਖਾਰਜ ਕਰਦਿਆਂ ਚੋਣ ਕਮਿਸ਼ਨ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਕਿਹਾ ਕਿ ਇਸ ਵਾਰ ਕਰੋਨਾ ਮਹਾਮਾਰੀ ਕਾਰਨ ਵਧੇਰੇ ਈਵੀਐੱਮ ਦੀ ਵਰਤੋਂ ਕੀਤੀ ਗਈ ਹੈ, ਜਿਸ ਕਾਰਨ ਵੋਟਾਂ ਦੀ ਗਿਣਤੀ ਕਰਨ ਵਿਚ ਸਮਾਂ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਡਾਕ ਬੈਲਟ ਵੀ ਵੱਡੀ ਗਿਣਤੀ ਵਿੱਚ ਹੋਈ ਹੈ, ਜਿਸ ਦੀ ਗਿਣਤੀ ਕਰਨ ਵਿੱਚ ਵੀ ਸਮਾਂ ਲੱਗ ਸਕਦਾ ਹੈ। ਕਮਿਸ਼ਨ ਨੇ ਕਿਹਾ ਕਿ ਰਾਜ ‘ਚ ਵੋਟਾਂ ਦੀ ਗਿਣਤੀ ਦੇਰ ਰਾਤ ਤੱਕ ਚੱਲਗੀ ਤੇ ਹਾਲੇ ਤੱਕ ਇਕ ਕਰੋੜ ਤੋਂ ਵੱਧ ਵੋਟਾਂ ਦੀ ਗਿਣਤੀ ਹੋਈ ਹੈ।

Share