ਬੀਬੀ ਜਗੀਰ ਕੌਰ ਚੌਥੀ ਵਾਰ ਬਣੀ ਐੱਸ.ਜੀ.ਪੀ.ਸੀ. ਦੀ ਪ੍ਰਧਾਨ

749
Share

ਅੰਮ੍ਰਿਤਸਰ, 27 ਨਵੰਬਰ (ਪੰਜਾਬ ਮੇਲ)- ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਅੱਜ ਤੇਜਾ ਸਿੰਘ ਸਮੁੰਦਰੀ ਹ‍ਾਲ ਵਿੱਚ ਹੋਏ ਜਨਰਲ ਇਜਲਾਸ ਵਿੱਚ ਵੋਟਾਂ ਰਾਹੀਂ ਬੀਬੀ ਜਗੀਰ ਕੌਰ ਨੂੰ ਕਮੇਟੀ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਦੂਜੀ ਧਿਰ ਵਲੋਂ ਮਿੱਠੂ ਸਿੰਘ ਕਾਹਣੇਕੇ ਨੂੰ ਪ੍ਰਧਾਨ ਦੀ ਚੋਣ ਵਾਸਤੇ ਉਮੀਦਵਾਰ ਐਲਾਨਿਆ ਗਿਆ ਸੀ। ਇਸ ਚੋਣ ਵਾਸਤੇ ਕੁੱਲ 143 ਵੋਟਾਂ ਪਈਆਂ, ਜਿਸ ਵਿੱਚੋਂ 122 ਵੋਟਾਂ ਬੀਬੀ ਜਗੀਰ ਕੌਰ ਨੂੰ ਮਿਲੀਆਂ ਅਤੇ ਮਿੱਠੂ ਸਿੰਘ ਕਾਹਣੇਕੇ ਨੂੰ ਸਿਰਫ 20 ਵੋਟਾਂ ਮਿਲੀਆਂ। ਇਕ ਵੋਟ ਰੱਦ ਹੋ ਗਈ। ਉਹ 100 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ। ਬੀਬੀ ਜਗੀਰ ਕੌਰ ਨੂੰ ਗੋਬਿੰਦ ਸਿੰਘ ਲੋਗੋਵਾਲ ਦੀ ਥਾਂ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਉਹ ਪਹਿਲਾਂ ਵੀ ਦੋ ਵਾਰ 1999 ਅਤੇ 2004 ਵਿੱਚ ਇਸ ਸੰਸਥਾ ਦੇ ਪ੍ਰਧਾਨ ਰਹਿ ਚੁੱਕੇ ਹਨ।


Share