ਬੀ.ਸੀ. ’ਚ ਹੜ੍ਹਾਂ ਕਾਰਨ ਭਾਰੀ ਤਬਾਹੀ: ਐਮਰਜੰਸੀ ਦਾ ਐਲਾਨ

433
Share

ਵੈਨਕੂਵਰ, 18 ਨਵੰਬਰ (ਪੰਜਾਬ ਮੇਲ)- ਭਾਰੀ ਮੀਂਹ ਕਾਰਨ ਆਏ ਹੜ੍ਹਾਂ ਅਤੇ ਢਿੱਗਾਂ ਡਿੱਗਣ ਕਾਰਨ ਕੈਨੇਡਾ ਦੇ ਸੂਬੇ ਬਿ੍ਰਟਿਸ਼ ਕੋਲੰਬੀਆ ’ਚ ਐਮਰਜੰਸੀ ਦਾ ਐਲਾਨ ਕਰ ਦਿੱਤਾ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਾਨ-ਮਾਲ ਦੇ ਜ਼ਿਆਦਾ ਨੁਕਸਾਨ ਦਾ ਡਰ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਹੜ੍ਹਾਂ ਕਾਰਨ ਕਈ ਜਾਨਾਂ ਗਈਆਂ ਹਨ। ਸ਼ਨੀਵਾਰ ਅਤੇ ਸੋਮਵਾਰ ਦਰਮਿਆਨ ਦੱਖਣੀ ਬਿ੍ਰਟਿਸ਼ ਕੋਲੰਬੀਆ ਵਿਚ ਰਿਕਾਰਡ ਤੋੜ ਬਾਰਿਸ਼ ਤੋਂ ਬਾਅਦ ਬਿ੍ਰਟਿਸ਼ ਕੋਲੰਬੀਆ ਦੇ ਹੇਠਲੇ ਹਿੱਸੇ ਅਤੇ ਸੂਬੇ ਦੇ ਅੰਦਰੂਨੀ ਹਿੱਸੇ ’ਚ ਪ੍ਰਮੁੱਖ ਸੜਕਾਂ ਹੜ੍ਹਾਂ ਵਿਚ ਡੁੱਬ ਗਈਆਂ। ਢਿੱਗਾਂ ਡਿੱਗਣ ਕਾਰਨ ਉਨ੍ਹਾਂ ਦਾ ਸੜਕ ਸੰਪਰਕ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਟੁੱਟ ਗਿਆ ਹੈ।

Share